ਪੰਜਾਬ ‘ਚ ਅਜੇ ਹੋਰ ਵਧੇਗੀ ਠੰਡ, 19 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਜਨਵਰੀ ਦੀ ਠੰਢ ਆਪਣਾ ਰੰਗ ਦਿਖਾ ਰਹੀ ਹੈ।…

ਚੰਡੀਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਜਨਵਰੀ ਦੀ ਠੰਢ ਆਪਣਾ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅੱਜ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ ਅਤੇ ਸੰਘਣੀ ਧੁੰਦ ਛਾਈ ਰਹੇਗੀ। ਆਉਂਦੇ ਤਿੰਨ ਦਿਨਾਂ ਦੌਰਾਨ ਪੰਜਾਬ ਵਿਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪਵੇਗੀ।ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਹੋਣ ਕਰਕੇ ਪੰਜਾਬ ‘ਚ ਪਾਰਾ ਡਿੱਗ ਗਿਆ ਹੈ। ਜਿਸ ਦੇ ਚਲਦਿਆਂ ਪੰਜਾਬ ‘ਚ ‘ਯੈਲੋ ਅਲਟਰ’ ਜਾਰੀ ਕੀਤਾ ਗਿਆ ਹੈ।

Also Read : African ਦੇਸ਼ਾਂ ‘ਚ Omicron ਮਾਮਲਿਆਂ ‘ਚ ਆਈ ਕਮੀ, ਅਮਰੀਕਾ ‘ਚ ਹੁਣ ਤੱਕ ਸਾਢੇ 8 ਲੱਖ ਲੋਕਾਂ ਦੀ ਮੌਤ

‘ਯੈਲੋ ਅਲਰਟ’ ਦਾ ਮਤਲਬ ਹੈ ਕਿ ਘਰ ਤੋਂ ਬਾਹਰ ਨਿਕਲਦੇ ਸਮੇਂ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਸਾਰੇ ਜ਼ਿਲ੍ਹਿਆਂ ਵਿੱਚ 1 ਡਿਗਰੀ ਤੋਂ 5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਠੰਢ ਹੋਰ ਵਧੇਗੀ, ਅਤੇ 19 ਜਨਵਰੀ ਤੱਕ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

Also Read : ਝੂਠੀ ਬਣਾਈ ਸੀ ਅਗਵਾ ਦੀ ਕਹਾਣੀ, ਪ੍ਰੇਣੀ ਨਾਲ ਭੱਜੀ ਸੀ ਬਾਕਸਰ

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਪੈ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਅੱਜ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Also Read : 24 ਘੰਟਿਆਂ ਵਿਚ ਕੋਰੋਨਾ ਦੇ 2,68,833 ਨਵੇਂ ਮਾਮਲੇ ਆਏ ਸਾਹਮਣੇ

ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੇਲੰਗਾਨਾ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਸਿੱਕਮ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ ਅਤੇ ਲੱਦਾਖ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *