ਮੁਹਾਲੀ : ਪੰਜਾਬੀ ਫਿਲਮ ਇੰਡਸਟਰੀ (Punjabi film industry) ਦੇ ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ (Famous actors and comedians) ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ (Jaswinder Bhalla) ਦੇ ਘਰ ਚੋਰੀ ਦੀ ਖਬਰ ਹੈ। ਉਨ੍ਹਾਂ ਦੇ ਮੋਹਾਲੀ ਦੇ ਫੇਜ਼ 7 (Phase 7 of Mohali) ਸਥਿਤ ਜਸਵਿੰਦਰ ਭੱਲਾ ਦੇ ਘਰ ਉਨ੍ਹਾਂ ਦੇ ਹੀ ਨੌਕਰ ਨੇ ਚੋਰੀ ਦੀ ਵਾਰਦਾਤ (Incident of theft) ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਿਆ। ਜਿਸ ਵੇਲੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਵੇਲੇ ਜਸਵਿੰਦਰ ਭੱਲਾ ਦੇ ਮਾਤਾ ਜੀ ਹੀ ਘਰ ਵਿਚ ਸਨ ਜਦੋਂ ਕਿ ਬਾਕੀ ਪਰਿਵਾਰਕ ਮੈਂਬਰ (Family members) ਬਾਹਰ ਕਿਤੇ ਗਏ ਹੋਏ ਸਨ। ‘ਜੀ-23’ ਦੀ ਮੀਟਿੰਗ ਤੋਂ ਬਾਅਦ ਗੁਲਾਮ ਨਬੀ ਆਜ਼ਾਦ ਦੀ ਸੋਨੀਆ ਗਾਂਧੀ ਨਾਲ ਹੋਈ ਮੁਲਾਕਾਤ
ਜਸਵਿੰਦਰ ਭੱਲਾ ਦਾ ਘਰ ਇਕ ਪਾਸ਼ ਏਰੀਆ ਵਿਚ ਸਥਿਤ ਹੈ ਜਿੱਥੇ ਕਿ ਪੁਲਿਸ ਵਲੋਂ ਗਸ਼ਤ ਕੀਤੀ ਜਾਂਦੀ ਰਹਿੰਦੀ ਹੈ ਇਸ ਦੌਰਾਨ ਚੋਰੀ ਦੀ ਘਟਨਾ ਨੂੰ ਅੰਜਾਮ ਦੇਣਾ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਕਿਉਂਕਿ ਮੋਹਾਲੀ-ਚੰਡੀਗੜ੍ਹ ਵਿਚ ਜ਼ਿਆਦਾਤਰ ਐੱਨ.ਆਰ.ਆਈ. ਪਰਿਵਾਰ ਹੀ ਜ਼ਿਆਦਾਤਰ ਰਹਿੰਦੇ ਹਨ। ਜਾਣਕਾਰੀ ਮੁਤਾਬਕ ਕਰੀਬ 15 ਦਿਨ ਪਹਿਲਾਂ ਰੱਖੇ ਨੌਕਰ ਨੇ ਜਸਵਿੰਦਰ ਭੱਲਾ ਦੀ ਮਾਂ ਨੂੰ ਪਹਿਲਾਂ ਬੰਧਕ ਬਣਾ ਲਿਆ, ਉਸ ਤੋਂ ਬਾਅਦ ਸੋਨਾ, ਨਕਦੀ ਅਤੇ ਲਾਇਸੈਂਸੀ ਰਿਵਾਲਵਰ ਲੈ ਕੇ ਫਰਾਰ ਹੋ ਗਿਆ ਹੈ। ਪਤਾ ਲੱਗਾ ਹੈ ਕਿ ਅਜੇ ਦੋ ਹਫਤੇ ਪਹਿਲਾਂ ਹੀ ਉਸ ਨੂੰ (ਨੌਕਰ) ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ। ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਚੋਰਾਂ ਵੱਲੋਂ ਘਰ ਦਾ ਸਾਮਾਨ ਚੋਰੀ ਕਰਨ ਤੋਂ ਇਲਾਵਾ ਲਾਇਸੈਂਸੀ ਰਿਵਾਲਵਰ ਵੀ ਚੋਰੀ ਕਰ ਲਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


