LPG New Rate: ਘਰੇਲੂ ਸਿਲੰਡਰ ਤੋਂ ਬਾਅਦ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟੀ, ਜਾਣੋ ਨਵੀਂ ਕੀਮਤ

LPG New Rate: ਕੇਂਦਰ ਸਰਕਾਰ ਵੱਲੋਂ ਘਰੇਲੂ ਐਲਪੀਟੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਤੋਂ ਬਾਅਦ ਹੁਣ ਤੇਲ ਕੰਪਨੀਆਂ ਨੇ ਵੀ ਵੱਡਾ ਐਲਾਨ ਕੀਤਾ ਹੈ। ਇਸ ਤਹਿਤ…

LPG New Rate: ਕੇਂਦਰ ਸਰਕਾਰ ਵੱਲੋਂ ਘਰੇਲੂ ਐਲਪੀਟੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਤੋਂ ਬਾਅਦ ਹੁਣ ਤੇਲ ਕੰਪਨੀਆਂ ਨੇ ਵੀ ਵੱਡਾ ਐਲਾਨ ਕੀਤਾ ਹੈ। ਇਸ ਤਹਿਤ ਹੁਣ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 158 ਰੁਪਏ ਦੀ ਕਟੌਤੀ ਕੀਤੀ ਗਈ ਹੈ। ਖਬਰਾਂ ਮੁਤਾਬਕ ਇਸ ਦੇ ਨਾਲ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਹੁਣ 1522 ਰੁਪਏ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਰੱਖੜੀ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਦੀ ਕਟੌਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਤੇਲ ਕੰਪਨੀਆਂ ਹਰ ਮਹੀਨੇ ਦੀ 1 ਅਤੇ 16 ਤਰੀਕ ਨੂੰ ਐਲਪੀਜੀ ਦੀ ਕੀਮਤ ਬਦਲਦੀਆਂ ਹਨ। ਅਗਸਤ ਵਿੱਚ ਤੇਲ ਕੰਪਨੀਆਂ ਨੇ ਕਮਰਸ਼ੀਅਲ ਸਿਲੰਡਰ ਦੀ ਕੀਮਤ 99.75 ਰੁਪਏ ਘਟਾ ਦਿੱਤੀ ਸੀ। ਜੁਲਾਈ ਵਿੱਚ ਤੇਲ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ​​ਰੁਪਏ ਦਾ ਵਾਧਾ ਕੀਤਾ ਸੀ।

Leave a Reply

Your email address will not be published. Required fields are marked *