ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖੀ ਹੋਈ ਹੈ। ਹਰ ਇਕ ਪਾਰਟੀ ਵੱਲੋਂ ਚੋਣ ਪ੍ਰਚਾਰ ਕਾਫੀ ਤੇਜ ਹੋ ਗਿਆ ਹੈ। ਬੀਤੇ ਦਿਨ ਲੋਕਸਭਾ ਚੋਣਾਂ ਦਾ ਛੇਵਾਂ ਗੇੜ ਸੀ ਤੇ ਹੁਣ 19 ਮਈ ਨੂੰ ਲੋਕਸਭਾ ਚੋਣਾਂ ਦਾ ਆਖਿਰੀ ਗੇੜ ਹੋਣਾ ਹੈ। ਜਿਸ ਕਾਰਨ ਪੰਜਾਬ ਚ ਪਾਰਟੀਆਂ ਕਾਫੀ ਸਰਗਰਮ ਹੋ ਗਈਆਂ ਹਨ। ਇਸੇ ਦੇ ਚੱਲਦੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਪੱਖ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੋਣ ਜਾਬਤੇ ਦੀ ਉਲੰਘਣਾ ਕੀਤੇ ਜਾਣ ਦੇ ਦੋਸ਼ ਲੱਗੇ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਬੀਜੇਪੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਾਇਆ ਹੈ। ਬੀਜੇਪੀ ਨੇ ਗੁਰਦਾਸਪੁਰ ਦੇ ਰਿਟਰਨਿੰਗ ਅਧਿਕਾਰੀ ਨੂੰ ਭੇਜੀ ਸ਼ਿਕਾਇਤ ਚ ਕਿਹਾ ਕਿ ਕੈਪਟਨ ਨੇ ਚੋਣ ਪ੍ਰਚਾਰ ਕਰਦੀਆਂ ਆਉਣ ਵਾਲੇ ਸਮੇਂ ‘ਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਜਿਸ ਨਾਲ ਉਹਨਾਂ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ।
ਨਾਲ ਹੀ ਸ਼ਿਕਾਇਤ ਚ ਇਹ ਵੀ ਕਿਹਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 30 ਜੁਲਾਈ ਨੂੰ ਸੀ.ਐੱਨ.ਜੀ ਪੈਦਾ ਕਰਨ ਲਈ ਇਥਾਨੋਲ ਪਲਾਂਟ ਦਾ ਨੀਂਹ ਪੱਥਰ ਰੱਖਣ ਦੀ ਵੀ ਗੱਲ ਆਖੀ ਹੈ। ਦੱਸਣਯੋਗ ਗੱਲ ਹੈ ਕਿ 11 ਮਈ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਦੇ ਪੱਖ ‘ਚ ਰੈਲੀ ਕੀਤੀ। ਇਸ ਮਾਮਲੇ ਤੋਂ ਬਾਅਦ ਬੀਜੇਪੀ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸੀ ਉਮੀਦਵਾਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।


