ਚੰਡੀਗੜ੍ਹ- ਪੰਜਾਬ ਸਰਕਾਰ ਨੇ ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
Also Read: PM ਮੋਦੀ ਦੀ ਰੈਲੀ ਵਾਲੀ ਥਾਂ ਤੋਂ ਸਿਰਫ 12 ਕਿਲੋਮੀਟਰ ਦੂਰ ਹੋਇਆ ਧਮਾਕਾ
720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ ।
ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ । pic.twitter.com/vtWPbRGe1E— Gurmeet Singh Meet Hayer (@meet_hayer) April 23, 2022
ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।”
Also Read: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ: ਬੁੜੈਲ ਜੇਲ੍ਹ ਬਾਹਰ ਮਿਲਿਆ ‘ਟਿਫਿਨ ਬੰਬ’
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹੁਕਮ ਦਿੱਤੇ ਜਾਣ ਦੇ ਬਾਵਜੂਦ ਕਈ ਸਕੂਲਾਂ ਨੇ ਭੋਰਾ ਪਰਵਾਹ ਨਹੀਂ ਕੀਤੀ ਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਰੱਜ ਕੇ ਲੁੱਟ ਕੀਤੀ। ਮੁੱਖ ਮੰਤਰੀ ਨੇ ਹੁਕਮ ਦਿੱਤੇ ਸਨ ਕਿ ਇਸ ਵਾਰ ਨਿੱਜੀ ਸਕੂਲ ਫੀਸਾਂ ਨਹੀਂ ਵਧ ਸਕਣਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣ ਲਈ ਨਹੀਂ ਆਖੇਗਾ।

