ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ਚ ਵੋਟਿੰਗ ਦੌਰਾਨ ਪੋਲਿੰਗ ਬੂਥ ਚ ਕਾਂਗਰਸੀ ਤੇ ਬੀਜੇਪੀ ਵਰਕਰਾਂ ਦੇ ਆਪਸ ਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਬੂਥ ਨੰਬਰ 88 ਚ ਕਾਂਗਰਸੀ ਤੇ ਬੀਜੇਪੀ ਵਰਕਰ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਵਾਰਡ ਨੰਬਰ 13 ਦੇ ਸਕੂਲ ‘ਚ ਪੋਲਿੰਗ ਬੂਥ ਬਣਾਇਆ ਗਿਆ ਸੀ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

