ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਜਾ ਵੜਿੰਗ ਹਾਜ਼ਰ ਸਨ।
ਇਸ ਮੌਕੇ ਕਰਮਜੀਤ ਚੌਧਰੀ ਨੇ ਕਿਹਾ ਕਿ ਮੈਂ ਬਹੁਤ ਵਧੀਆ ਮਹਿਸੂਸ ਕਰ ਰਹੀ ਹਾਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ। ਜਿਨ੍ਹਾਂ ਨੇ ਮੈਨੂੰ ਉਮੀਦਵਾਰ ਲਈ ਯੋਗ ਸਮਝਿਆ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੇਰੇ ਨਾਲ ਹੈ।ਜ਼ਿਕਰਯੋਗ ਹੈ ਕਿ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜੇ ਐਲਾਨੇ ਜਾਣਗੇ।
