ਕਾਂਗਰਸ CLP ਮੀਟਿੰਗ ਖਤਮ, ਨਵੇਂ CM ਚਿਹਰੇ ਲਈ ਮਤਾ ਪਾਸ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫੇ ਤੋਂ ਬਾਅਦ ਕਾਂਗਰਸ ਸੀਐੱਲਪੀ ਦੀ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿਚ ਨਵੇਂ…

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫੇ ਤੋਂ ਬਾਅਦ ਕਾਂਗਰਸ ਸੀਐੱਲਪੀ ਦੀ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿਚ ਨਵੇਂ ਪੰਜਾਬ ਮੁੱਖ ਮੰਤਰੀ ਬਾਰੇ ਫੈਸਲਾ ਲਿਆ ਜਾਣਾ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਚਿਹਰੇ ਉੱਤੇ ਮਤਾ ਪਾਸ ਕਰ ਦਿੱਤਾ ਗਿਆ ਹੈ।

ਪੜੋ ਹੋਰ ਖਬਰਾਂ: ਅਸਤੀਫੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ, ਕਿਹਾ-‘ਜਿਸ ‘ਤੇ ਭਰੋਸਾ ਉਸ ਨੂੰ ਬਣਾ ਦਿਓ CM’

ਮਿਲੀ ਜਾਣਕਾਰੀ ਮੁਤਾਬਕ ਇਸ ਵੇਲੇ ਚਾਰ ਸਭ ਤੋਂ ਵੱਡੇ ਨਾਂ ਉਭਰ ਕੇ ਸਾਹਮਣੇ ਆ ਰਹੇ ਹਨ। ਸਭ ਤੋਂ ਪਹਿਲਾ ਨਾਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਹੈ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਨਾਂ ਸਾਹਮਣੇ ਆਇਆ ਤੇ ਇਸ ਦੇ ਨਾਲ ਹੀ ਮੰਡੀ ਬੋਰਡ ਦੇ ਪ੍ਰਧਾਨ ਲਾਲ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਤਮਾਮ ਮੰਤਰੀਆਂ ਤੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਸੀ।

ਪੜੋ ਹੋਰ ਖਬਰਾਂ: ਕੈਪਟਨ ਦੇ ਅਸਤੀਫੇ ਤੋਂ ਬਾਅਦ CLP ਮੀਟਿੰਗ ਸ਼ੁਰੂ, ਅਗਲੇ CM ਬਾਰੇ ਹੋ ਸਕਦੈ ਐਲਾਨ

ਕਾਂਗਰਸ CLP ਦੀ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਣੇ ਹੋਰ ਕਾਂਗਰਸੀ ਵਿਧਾਇਕਾਂ ਦੇ ਨਾਲ ਪੰਜਾਬ ਮਾਮਲਿਆਂ ਬਾਰੇ ਮੰਤਰੀ ਹਰੀਸ਼ ਰਾਵਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਕੁਝ ਨਾਵਾਂ ਬਾਰੇ ਵਿਚਾਰ ਕੀਤਾ ਗਿਆ ਹੈ। ਪਰ ਇਸ ਉੱਤੇ ਆਖਰੀ ਫੈਸਲਾ ਹਾਈਕਮਾਨ ਦਾ ਹੋਵੇਗਾ। ਪ੍ਰੈੱਸ ਕਾਨਫਰੰਸ ਹਰੀਸ਼ ਰਾਵਤ ਵਲੋਂ ਦੋ ਮਤੇ ਪੇਸ਼ ਕੀਤੇ ਗਏ ਹਨ। ਪਹਿਲੇ ਮਤੇ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ ਹੈ।

Leave a Reply

Your email address will not be published. Required fields are marked *