ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨਾਲ ਮੁਲਾਕਾਤ ਤੋਂ ਬਾਅਦ ਹਾਈ ਕਮਾਨ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪ੍ਰਦੇਸ਼ ਕਮੇਟੀ ਨੂੰ ਭੰਗ ਕਰ ਦਿੱਤਾ। ਹਾਲਾਂਕਿ ਸੁਨੀਲ ਜਾਖੜ ਦਾ ਦਬਦਬਾ ਕਾਇਮ ਰਹੇਗਾ।
ਪਾਰਟੀ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਵਲੋਂ ਜਾਰੀ ਕੀਤੇ ਪੱਤਰ ਵਿੱਚ ਕਿਹਾ ਹੈ ਕਿ, ਸੂਬਾ ਕਾਂਗਰਸ ਦੇ ਕਾਰਜਕਾਰੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਾਈ ਕਮਾਂਨ ਵੱਲੋਂ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ ਕਿ, ਸੋਨੀਆ ਗਾਂਧੀ ਨੇ ਪੰਜਾਬ ਲਈ 11 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ, ਜੋ ਸੂਬੇ ‘ਚ ਪਾਰਟੀ ਅਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਕੰਮ ਕਰੇਗੀ।
Congress President has dissolved the Office Bearers and Executive Committee of Pradesh Congress Committee (PCC) and District Congress Committees (DCCs) of Punjab with immediate effect. President of Punjab PCC shall remain unchanged. pic.twitter.com/iseyR5hpyN
— ANI (@ANI) January 21, 2020
ਸੂਬਾ ਇੰਚਾਰਜ ਆਸ਼ਾ ਕੁਮਾਰੀ ਨੂੰ ਤਾਲਮੇਲ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ, ਪਾਰਟੀ ਦੇ ਕੌਮੀ ਜਨਰਲ ਸਕੱਤਰ ਅੰਬਿਕਾ ਸੋਨੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਿਆਮ ਅਰੋੜਾ, ਸੁਖਜਿੰਦਰ ਸਿੰਘ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਅਤੇ ਨੈਸ਼ਨਲ ਪਾਰਟੀ ਸਕੱਤਰ ਕੁਲਜੀਤ ਨਾਗਰਾ ਅਤੇ ਗੁਰਕੀਰਤ ਕੋਟਲੀ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਬਹੁਤ ਸਾਰੀਆਂ ਅਸਾਮੀਆਂ ਖਾਲੀ ਸਨ: ਜਾਖੜ
ਸੁਨੀਲ ਜਾਖੜ ਨੇ ਕਿਹਾ ਕਿ, ਰਾਜ ਇਕਾਈ ਦੀਆਂ ਵੱਖ ਵੱਖ ਕਮੇਟੀਆਂ ਦੇ ਪੁਨਰ ਗਠਨ ਦੀ ਬਹੁਤ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਕਮੇਟੀਆਂ ਨਾਲ ਜੁੜੇ ਕਈ ਨੇਤਾਵਾਂ ਨੂੰ ਮੰਤਰੀ, ਵਿਧਾਇਕ, ਸੁਧਾਰ ਟਰੱਸਟਾਂ ਦੇ ਮੈਂਬਰ, ਬੋਰਡ-ਕਾਰਪੋਰੇਸ਼ਨਾਂ ਦਾ ਚੇਅਰਮੈਨ ਆਦਿ ਨਿਯੁਕਤ ਕੀਤੇ ਜਾਣ ਤੋਂ ਬਾਅਦ ਵੱਡੀ ਗਿਣਤੀ ‘ਚ ਅਸਾਮੀਆਂ ਖਾਲੀ ਹੋ ਗਈਆਂ ਸਨ। ਇਨ੍ਹਾਂ ਨੂੰ ਭਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ, ਹਾਈ ਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ, ਜਲਦੀ ਹੀ ਰਾਜ ਕਮੇਟੀ ਅਤੇ ਜ਼ਿਲ੍ਹਾ ਕਮੇਟੀਆਂ ਦੇ ਅਧਿਕਾਰੀਆਂ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ।


