ਚਮਕੌਰ ਸਾਹਿਬ ਵਿੱਚ ਕਾਂਗਰਸ ਦੀ ਵੱਡੀ ਜਿੱਤ ਵੱਲ ਵਧਦੇ ਕਦਮ, ਚੰਨੀ ਨੇ ਸਰਕਾਰ ’ਤੇ ਲਾਏ ਗਿਣਤੀ ਰੁਕਵਾਉਣ ਤੇ ਹੇਰਾਫੇਰੀ ਦੇ ਦੋਸ਼

ਰੂਪਨਗਰ/ਚਮਕੌਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਗਿਣਤੀ…

Channi

ਰੂਪਨਗਰ/ਚਮਕੌਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਗਿਣਤੀ ਦੌਰਾਨ ਸੂਬਾ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਸਾਰੀਆਂ ਸੀਟਾਂ ‘ਤੇ ਵੱਡੀ ਜਿੱਤ ਵੱਲ ਵਧ ਰਹੀ ਹੈ, ਪਰ ਜਿਵੇਂ ਹੀ ਨਤੀਜੇ ਕਾਂਗਰਸ ਦੇ ਪੱਖ ਵਿੱਚ ਆਉਣੇ ਸ਼ੁਰੂ ਹੋਏ, ਸਰਕਾਰ ਨੇ ਕਥਿਤ ਤੌਰ ‘ਤੇ ਦਬਾਅ ਪਾ ਕੇ ਗਿਣਤੀ ਰੁਕਵਾ ਦਿੱਤੀ।

ਜਾਣੋ ਚਰਨਜੀਤ ਸਿੰਘ ਚੰਨੀ ਨੇ ਕੀ ਕਿਹਾ 

ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਈ ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਸੀ, ਜਿਸ ਵਿੱਚ ਕਾਂਗਰਸ ਨੂੰ ਭਾਰੀ ਬੜ੍ਹਤ ਹਾਸਲ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅਧਿਕਾਰੀਆਂ ‘ਤੇ ਸਿਆਸੀ ਦਬਾਅ ਬਣਾ ਕੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇੱਕ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਗਿਣਤੀ ਡਿਊਟੀ ‘ਤੇ ਤਾਇਨਾਤ ਤਿੰਨ ਅਧਿਆਪਕ/ਕਰਮਚਾਰੀ ਇਹ ਕਹਿ ਕੇ ਬਾਹਰ ਆ ਗਏ ਹਨ ਕਿ ਉਹ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਧੱਕੇਸ਼ਾਹੀ ਦਾ ਹਿੱਸਾ ਨਹੀਂ ਬਣਨਗੇ।

50 ਪਿੰਡਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਗਿਣਤੀ ਹੋਈ ਮੁਕੰਮਲ

ਸੰਸਦ ਮੈਂਬਰ ਚੰਨੀ ਅਨੁਸਾਰ, ਤਕਰੀਬਨ 50 ਪਿੰਡਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਸਿਰਫ਼ 3 -4 ਪਿੰਡਾਂ ਵਿੱਚ ਹੀ ਕਾਂਗਰਸ ਪਿੱਛੇ ਹੈ, ਜਦਕਿ ਬਾਕੀ ਸਾਰੇ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਵੱਡੀ ਬੜ੍ਹਤ ਬਣਾਈ ਹੋਈ ਹੈ। ਉਨ੍ਹਾਂ ਪੂਰੇ ਭਰੋਸੇ ਨਾਲ ਕਿਹਾ ਕਿ ਚਮਕੌਰ ਸਾਹਿਬ ਹਲਕੇ ਦੀਆਂ ਸਾਰੀਆਂ ਬਲਾਕ ਸੰਮਤੀ ਸੀਟਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨੋਂ ਸੀਟਾਂ ‘ਤੇ ਕਾਂਗਰਸ ਜਿੱਤ ਦਰਜ ਕਰ ਰਹੀ ਹੈ।

ਸਾਬਕਾ ਮੁੱਖ ਮੰਤਰੀ ਨੇ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਹੁਣ ਜਿੱਤ ਦੇ ਫਰਕ ਨੂੰ ਘਟਾਉਣ ਅਤੇ ਨਤੀਜੇ ਆਪਣੇ ਹੱਕ ਵਿੱਚ ਕਰਨ ਲਈ ਵੋਟਾਂ ਦੀ ਮੁੜ ਫੋਲਾ-ਫਾਲੀ ਕਰ ਰਹੀ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਗਿਣਤੀ ਕੇਂਦਰਾਂ ਦੇ ਬਾਹਰ ਡਟੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗਿਣਤੀ ਪ੍ਰਕਿਰਿਆ ਵਿੱਚ ਕੋਈ ਵੀ ਗੜਬੜ ਹੋਈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ  ਨਾਲ ਜੁੜੇ ਰਹੋ

Leave a Reply

Your email address will not be published. Required fields are marked *