ਕਾਂਗਰਸ ਪਾਰਟੀ ਵਲੋਂ ਚੋਣ ਕਮੇਟੀਆਂ ਦਾ ਐਲਾਨ, ਸੁਨੀਲ ਜਾਖੜ, ਪ੍ਰਤਾਪ ਬਾਜਵਾ ਨੂੰ ਵੱਡੀ ਜ਼ਿੰਮੇਵਾਰੀ 

ਚੰਡੀਗੜ੍ਹ: ਕਾਂਗਰਸ ਪਾਰਟੀ (Congress party) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Vidhan Sabha Election 2022) ਨੂੰ ਲੈ ਕੇ ਕੁਝ ਮੈਂਬਰਾਂ ਦਾ ਐਲਾਨ ਹੁਣੇ ਤੋਂ…

ਚੰਡੀਗੜ੍ਹ: ਕਾਂਗਰਸ ਪਾਰਟੀ (Congress party) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Vidhan Sabha Election 2022) ਨੂੰ ਲੈ ਕੇ ਕੁਝ ਮੈਂਬਰਾਂ ਦਾ ਐਲਾਨ ਹੁਣੇ ਤੋਂ ਹੀ ਕਰ ਦਿੱਤਾ ਹੈ। ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਵਿਚ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਹੈ। 

ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਮੈਂਬਰਾਂ (Seinior Member) ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪੰਜਾਬ (Punjab) ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Election) ਲਈ ਕਾਂਗਰਸ (Congress) ਨੇ ਅੰਬਿਕਾ ਸੋਨੀ (Ambika Soni) ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ (Sunil Jakhar) ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। 

Leave a Reply

Your email address will not be published. Required fields are marked *