ਭਾਰਤ ਦਾ ਪੁਲਾੜ ‘ਚ ਮਹਾਸ਼ਕਤੀਸ਼ਾਲੀ ਬਣਨ ਤੇ ਕਾਂਗਰਸ ਨੇ ਥਪਥਪਾਈ ਆਪਣੀ ਪਿੱਠ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ। ਪੀਐੱਮ ਮੋਦੀ ਨੇ ਦੱਸਿਆ ਕਿ ਭਾਰਤ ਨੇ ਮਿਸ਼ਨ ਸ਼ਕਤੀ ਚ ਵੱਡੀ ਕਾਮਯਾਬੀ ਹਾਸਿਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ। ਪੀਐੱਮ ਮੋਦੀ ਨੇ ਦੱਸਿਆ ਕਿ ਭਾਰਤ ਨੇ ਮਿਸ਼ਨ ਸ਼ਕਤੀ ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਨਾਲ ਹੀ ਉਹਨਾਂ ਨੇ ਦੱਸਿਆ ਕਿ ਭਾਰਤ ਨੇ Leo ਲਾਇਵ ਸੈਟੇਲਾਇਟ ਨੂੰ ਮਾਰ ਸੁੱਟਿਆ ਹੈ। ਜਿਸ ਤੋਂ ਬਾਅਦ ਭਾਰਤ ਦੇਸ਼ ਰੂਸ,ਅਮਰੀਕਾ ਤੇ ਚੀਨ ਤੋਂ ਬਾਅਦ ਅਜਿਹਾ ਦੇਸ਼ ਬਣ ਗਿਆ ਹੈ ਜਿਸਨੂੰ ਇਹ ਮੁਕਾਮ ਹਾਸਿਲ ਹੋਇਆ ਹੈ। ਇਸ ਨੂੰ ਕਰੀਬਵ 3 ਮਿੰਟਾਂ ਵਿੱਚ ਪੂਰਾ ਕਰ ਦਿੱਤਾ ਗਿਆ।
PM Narendra Modi

ਜਿਸ ਤੇ ਮੋਦੀ ਨੇ ਦੇਸ਼ਵਾਸਿਆਂ ਨੂੰ ਵਧਾਈ ਵੀ ਦਿੱਤੀ। ਉੱਥੇ ਹੀ ਦੂਜੇ ਪਾਸੇ ਇਸ ਤੇ ਕਾਂਗਰਸ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਮਿਸ਼ਨ ਤੇ ਕਾਂਗਰਸ ਨੇ ISRO ਨੂੰ ਵਧਾਈ ਦਿੱਤੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਅੰਤਰਿਕਸ਼ ਪ੍ਰੋਗਰਾਮ ਨੂੰ ਸਾਲ 1961 ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਵੱਲੋਂ ਸਥਾਪਤ ਕੀਤਾ ਗਿਆ ਸੀ।

rahul and narendra modi

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਪੁਲਾੜ ਖੋਜ ਸੰਸਥਾ (Indian space research organization) ਨੂੰ Smt. Indira Gandhi ਦੇ ਸਮੇਂ ਬਣਾਇਆ ਗਿਆ ਸੀ। ਜਿਸ ਦੇ ਕਾਰਨ ਹੀ ਇਹ ਮਾਣ ਮਹਿਸੂਸ ਹੋਇਆ ਹੈ। ਦੱਸਣਯੋਗ ਗੱਲ ਹੈ ਕਿ ਭਾਰਤ ਇਸ ਮਿਸ਼ਨ ਤੋਂ ਬਾਅਦ ਚੋਥਾ ਦੇਸ਼ ਬਣ ਗਿਆ ਹੈ। ਜਿਸਨੇ ਇਸ ਮਿਸ਼ਨ ਨੂੰ ਪੂਰਾ ਕੀਤਾ ਹੈ।

Leave a Reply

Your email address will not be published. Required fields are marked *