ਪਰਨੀਤ ਕੌਰ ਬਾਰੇ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-‘ਕਾਂਗਰਸ ਦਾ ਹਿੱਸਾ ਨਹੀਂ’

ਚੰਡੀਗੜ੍ਹ- ਪੰਜਾਬ ਕਾਂਗਰਸ ਵਲੋਂ ਅੱਜ ਵੱਖ-ਵੱਖ ਮੁੱਦਿਆਂ ਉੱਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿੱਥੇ ਵਿਧਾਇਕਾਂ ਤੋਂ…

ਚੰਡੀਗੜ੍ਹ- ਪੰਜਾਬ ਕਾਂਗਰਸ ਵਲੋਂ ਅੱਜ ਵੱਖ-ਵੱਖ ਮੁੱਦਿਆਂ ਉੱਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿੱਥੇ ਵਿਧਾਇਕਾਂ ਤੋਂ ਉਨ੍ਹਾਂ ਦੇ ਵਿਚਾਰ ਲਏ ਗਏ ਉਥੇ ਹੀ ਕਾਂਗਰਸ ਪੰਜਾਬ ਪ੍ਰਧਾਨ ਨੇ ਸਾਫ ਤੌਰ ਉੱਤੇ ਕਿਹਾ ਕਿ ਪਰਨੀਤ ਕੌਰ ਕਾਂਗਰਸ ਦਾ ਹਿੱਸਾ ਨਹੀਂ ਹਨ।

Also Read: ਟਾਟਾ ਸਟੀਲ ਪਲਾਂਟ ‘ਚ ਲੱਗੀ ਭਿਆਨਕ ਅੱਗ, ਗੈਸ ਲਾਈਨ ‘ਚ ਹੋਇਆ ਸੀ ਧਮਾਕਾ

ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਰਨੀਤ ਕੌਰ ਜੀ ਬਿਲਕੁੱਲ ਵੀ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ ਹਨ। ਉਹ ਸੰਸਦ ਮੈਂਬਰ ਜ਼ਰੂਰ ਹਨ ਪਰ ਪਾਰਟੀ ਦਾ ਹਿੱਸਾ ਨਹੀਂ ਹਨ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਕਹਿ ਚੁੱਕੇ ਹਨ ਕਿ ਪਾਰਟੀ ਆਗੂਆਂ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਬਣਾ ਲਈ ਸੀ ਤੇ ਭਾਜਪਾ ਨਾਲ ਗਠਜੋੜ ਕਰ ਲਿਆ ਸੀ। ਇਸ ਤੋਂ ਬਾਅਦ ਪਰਨੀਤ ਕੌਰ ਨੇ ਖੁੱਲ ਕੇ ਆਪਣੇ ਪਤੀ ਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕੀਤਾ ਸੀ।

Also Read: ਇਮਰਾਨ ਖਾਨ ਨੇ ਇੰਟਰਵਿਊ ‘ਚ ਖੁਦ ਨੂੰ ਕਿਹਾ ‘ਗਧਾ’, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਵਲੋਂ ਕਈ ਬਾਗੀ ਨੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਤਾਜ਼ਾ ਮਾਮਲੇ ਹੇਠ ਸਾਬਕਾ ਸੂਬਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਾਰੇ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕਾਂਗਰਸ ਦੀ ਪ੍ਰਸ਼ਾਸਨੀ ਕਮੇਟੀ ਨੇ ਜਾਖੜ ਉੱਤੇ ਦੋ ਸਾਲ ਦੀ ਪਾਬੰਦੀ ਲਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਇਵਾਲਾ ਬੀਤੇ ਦਿਨੀਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਹ ਚਿੱਠੀ ਮੌਜੂਦਾ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਕਹਿਣ ਉੱਤੇ ਲਿਖੀ ਗਈ ਸੀ।

Leave a Reply

Your email address will not be published. Required fields are marked *