ਜਲੰਧਰ ‘ਚ PM ਮੋਦੀ ਦੇ ਖਿਲਾਫ ਕਾਂਗਰਸੀਆਂ ਦਾ ਪ੍ਰਦਰਸ਼ਨ, ਮੇਰਾ PM ਚੋਰ ਹੈ ਦੇ ਲਗਾਏ ਨਾਅਰੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰੇੰਦਰ ਮੋਦੀ ਪੰਜਾਬ ਦੇ ਦੌਰੇ ਤੇ ਆਉਣ ਵਾਲੇ ਹਨ। ਇਸ ਦੇ ਚੱਲਦੇ ਹੀ ਜਲੰਧਰ ਵਿੱਚ ਕਾਂਗਰਸ ਵੱਲੋਂ ਪੀਐੱਮ ਮੋਦੀ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰੇੰਦਰ ਮੋਦੀ ਪੰਜਾਬ ਦੇ ਦੌਰੇ ਤੇ ਆਉਣ ਵਾਲੇ ਹਨ। ਇਸ ਦੇ ਚੱਲਦੇ ਹੀ ਜਲੰਧਰ ਵਿੱਚ ਕਾਂਗਰਸ ਵੱਲੋਂ ਪੀਐੱਮ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਵਰਕਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਲੈਕੇ ਪੀਐੱਮ ਮੋਦੀ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।

Protest

Protest

ਪ੍ਰਦਰਸ਼ਨ ਕਰ ਰਹੇ ਕਾਂਗਰਸ ਵਰਕਰਾਂ ਦਾ ਕਹਿਣਾ ਹੈ ਕਿ ਪੀਐੱਮ ਮੋਦੀ ਨੇ ਚੋਣਾਂ ਦੌਰਾਨ 15 ਲੱਖ ਦੇਣ ਦਾ ਵਾਅਦਾ ਕੀਤਾ ਸੀ। ਪਰ ਉਹਨਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਉਹ ਮੋਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ।

Protest

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਣਯੋਗ ਗੱਲ ਹੈ ਕਿ  ਪੀਐੱਮ ਮੋਦੀ ਅੱਜ ਪੰਜਾਬ ਦੌਰੇ ਤੇ ਆਉਣ ਵਾਲੇ ਹਨ। ਇਸ ਦੌਰਾਨ ਉਹ ਵੱਡੇ ਐਲਾਨ ਕਰ ਸਕਦੇ ਹਨ।

Leave a Reply

Your email address will not be published. Required fields are marked *