ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ ‘ਚੱਲੋਂ ਰਾਜਭਵਨ’ ਮਾਰਚ

Congress Party Protest: ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…

Congress Party Protest: ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੱਲੋਂ ਰਾਜ ਭਵਨ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਹੋਇਆ। ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਅਡਾਨੀ ਅਤੇ ਬੀਜੇਪੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਦੇਸ਼ ਦੀ ਸਰਮਾਏਦਾਰ ਖਿਲਾਫ਼ ਰੋਸ ਪ੍ਰਦਰਸ਼ਨ 

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ  ਚਲੋ ਰਾਜ ਭਵਨ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਕਾਂਗਰਸ ਪਾਰਟੀ  ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਭਾਜਪਾ ਪਾਰਟੀ ਦੇਸ਼ ਦੇ ਵੱਡੇ ਸਰਮਾਏਦਾਰਾਂ ਲੋਕਾਂ ਦਾ ਸਾਥ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਦੇਸ਼ ਵਿੱਚ ਮਹਿੰਗਾਈ ਦੀ ਮਾਰ ਆਮ ਲੋਕਾਂ ਉੱਤੇ ਪੈ ਰਹੀ ਹੈ ਜਿਸ ਕਰਕੇ ਗਰੀਬ ਵਿਅਕਤੀ ਦਿਨੋ ਦਿਨ ਗਰੀਬ ਹੋ ਰਿਹਾ ਹੈ।

ਰਾਜਾ ਵੜਿੰਗ ਨੇ ਕੀਤਾ ਟਵੀਟ 

ਦੂਜੇ ਪਾਸੇ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਲਏ ਗਏ ਹਨ। ਕੁਝ ਹੀ ਦੇਰ ਬਾਅਦ ਕਾਂਗਰਸ ਪਾਰਟੀ ਰਾਜ ਭਵਨ ਵੱਲ ਕੂਚ ਕਰੇਗਾ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਅਪਡੇਟ ਜਾਰੀ ….

ਇਹ ਵੀ ਪੜ੍ਹੋ:‘RRR’ ਦੇ ਗੀਤ ‘ਨਾਟੂ-ਨਾਟੂ’ ਨੇ ਰਚਿਆ ਇਤਿਹਾਸ, ਜਿੱਤਿਆ ਆਸਕਰ

Leave a Reply

Your email address will not be published. Required fields are marked *