ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਅੱਜ 33 ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 7699 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ‘ਚ ਐਸਏਐਸ ਨਗਰ ‘ਚ 1244,ਲੁਧਿਆਣਾ ‘ਚ 939,ਜਲੰਧਰ ‘ਚ 728,ਪਟਿਆਲਾ ‘ਚ 359,ਪਠਾਨਕੋਟ ‘ਚ 206,ਅੰਮ੍ਰਿਤਸਰ ‘ਚ 654,ਫਤਿਹਗੜ੍ਹ ਸਾਹਿਬ ‘ਚ 128,ਗੁਰਦਾਸਪੁਰ ‘ਚ 219,ਹੋਸ਼ਿਆਰਪੁਰ ‘ਚ 414,ਬਠਿੰਡਾ 517,ਰੋਪੜ 291,ਤਰਨਤਾਰਨ ‘ਚ 254,ਫਿਰੋਜ਼ਪੁਰ ‘ਚ 74,ਸੰਗਰੂਰ ‘ਚ 369,ਮੋਗਾ ‘ਚ 127,ਕਪੂਰਥਲਾ ‘ਚ 234,ਬਰਨਾਲਾ ‘ਚ 122,ਫਾਜ਼ਿਲਕਾ ‘ਚ 212,ਸ਼ਹੀਦ ਭਗਤ ਸਿੰਘ ਨਗਰ ‘ਚ 96,ਫਰੀਦਕੋਟ ‘ਚ 157,ਮਾਨਸਾ ‘ਚ 78,ਮੁਕਤਸਰ 246 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
Also Read : ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3 ਲੱਖ 33 ਹਜ਼ਾਰ ਮਾਮਲੇ ਦਰਜ, 525 ਲੋਕਾਂ ਦੀ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 707847 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 16948 ਲੋਕਾਂ ਦੀ ਮੌਤ ਹੋ ਚੁੱਕੀ ਹੈ। 6,42335 ਲੋਕ ਕੋਰੋਨਾ ਨਾਲ ਜੰਗ ਜਿੱਤ ਕੇ ਘਰ ਪਰਤੇ ਹਨ। ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲੈਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ‘ਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

