ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਕੇਸ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਦੇਸ਼ ਦੇ ਬਾਕੀ ਸੂਬਿਆਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਤਾਲਾਬੰਦੀ ਵਧਾਉਣ ਦਾ ਫੈਸਲਾ ਕੀਤਾ ਹੈ। ਰਾਜ ‘ਚ ਲੌਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੂਬੇ ਵਿਚ 24 ਮਈ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਸੀ।
ਨਵੀਂਆਂ ਗਾਈਡਲਾਈਨ ਨੇ ਜ਼ਰੂਰੀ ਸੇਵਾਵਾਂ ਨੂੰ ਲੌਕਡਾਊਨ ਪਾਬੰਦੀਆਂ ਤੋਂ ਛੋਟ ਦਿੱਤੀ ਹੈ। ਇਸ ਤੋਂ ਇਲਾਵਾ ਕਈ ਹੋਰ ਚੀਜ਼ਾਂ ਨੂੰ ਨਵੀਂਆਂ ਪਾਬੰਦੀਆਂ ‘ਚ ਢਿੱਲ ਦਿੱਤੀ ਗਈ ਹੈ। ਬੀਤੇ ਦਿਨੀ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2 ਲੱਖ 40 ਹਜ਼ਾਰ 842 ਨਵੇਂ ਕੇਸ ਸਾਹਮਣੇ ਆਏ ਹਨ। ਭਾਵੇਂ ਕੱਲ੍ਹ 3741 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਦੀ ਗੱਲ ਕਰੀਏ ਜੇਕਰ ਉਥੇ ਕੋਰੋਨਾ ਮਾਮਲੇ ਵਧਣ ਕਰਕੇ ਦਿੱਲੀ ਵਿੱਚ ਲਾਕਡਾਊਨ ਇਕ ਹਫਤਾ ਹੋਰ ਵਧਾਇਆ ਗਿਆ ਹੈ। ਇਸ ਦੀ ਜਾਣਕਾਰੀ (Delhi CM Arvind Kejriwal)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ। ਇਹਨਾਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਚ (lockdown) ਲਾਕਡਾਊਨ 31 ਮਈ ਸਵੇਰ ਤਕ ਜਾਰੀ ਰਹੇਗਾ।
ਗੌਰਤਲਬ ਹੈ ਕਿ ਹਰਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 98 ਲੋਕਾਂ ਦੀ ਮੌਤ ਹੋ ਗਈ। ਉਥੇ ਹੀ 5021 ਨਵੇਂ ਮਰੀਜ਼ ਸਾਹਮਣੇ ਆਏ। ਨਵੇਂ ਮਰੀਜ਼ਾਂ ਦੀ ਆਮਦ ਤੋਂ ਬਾਅਦ ਰਾਜ ‘ਚ ਮਰੀਜ਼ਾਂ ਦੀ ਕੁਲ ਗਿਣਤੀ 7 ਲੱਖ 33 ਹਜ਼ਾਰ ਨੂੰ ਪਾਰ ਕਰ ਗਈ ਸੀ।





