ਨਵੀਂ ਦਿੱਲੀ- ਕੋਰੋਨਾ (Corona) ਦੇ ਕਰਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਅੰਤਰਰਾਸ਼ਟਰੀ ਉਡਾਣਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਅੰਤਰਰਾਸ਼ਟਰੀ ਉਡਾਣਾਂ ਦੀ ਮੁਅੱਤਲੀ 31 ਜੁਲਾਈ ਤੱਕ ਵਧਾ ਦਿੱਤੀ ਹੈ।
Restrictions on scheduled international passenger flights to/from India extended till July 31st, 2021: Directorate General of Civil Aviation (DGCA) pic.twitter.com/tYCv5P80Oi
— ANI (@ANI) June 30, 2021
Read this: ਕਿਸਾਨਾਂ ਲਈ ਵੱਡੀ ਖ਼ਬਰ, ਹੁਣ ਦੁੱਧ ਦੀਆਂ ਕੀਮਤਾਂ ਵਿਚ ਹੋਇਆ ਵਾਧਾ
ਦੱਸ ਦੇਈਏ ਕਿ 23 ਮਾਰਚ 2020 ਤੋਂ ਤਾਲਾਬੰਦੀ ਲਾਗੂ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
Read this : Shooting World Cup ‘ਚ Rahi Sarnobat ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਮਿਲਿਆ ਗੋਲਡ
ਇਸ ਦੌਰਾਨ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਵੰਦੇ ਭਾਰਤ ਮਿਸ਼ਨ ਮਈ 2020 ਤੋਂ ਉਡਾਣ ਭਰ ਰਹੀਆਂ ਹਨ। ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਚਲਾਇਆ ਗਿਆ ਸੀ। ਕੋਵਿਡ ਦੇ ਨਵੇਂ ਰੂਪ ਮਿਲ ਜਾਣ ਕਾਰਨ ਅੰਤਰਰਾਸ਼ਟਰੀ ਯਾਤਰਾ ਲਗਭਗ ਦੁਨੀਆ ਭਰ ਵਿੱਚ ਬੰਦ ਹੈ।





