ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਿਹਾ ਹੈ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਦੇਸ਼ ਭਰ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਦੇਸ਼ ਭਰ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 499 ਤੱਕ ਪਹੁੰਚ ਗਈ ਹੈ। ਜਦਕਿ ਹੁਣ ਤੱਕ 10 ਲੋਕਾਂ ਆਪਣੀ ਜਾਨ ਵੀ ਗਵਾ ਚੁੱਕੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਕੁੱਝ ਸੂਬਿਆਂ ਵਿਚ ਕਰਫਿਊ ਲਗਾਇਆ ਗਿਆ ਹੈ ਜਦਕਿ ਬਹੁਤੇ ਸੂਬੇ ਲਾਕਡਾਊਨ ਕਰ ਦਿੱਤੇ ਗਏ ਹਨ।

ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਪਿਛਲੇ ਕੁੱਝ ਦਿਨਾਂ ਤੋਂ ਬੜੀ ਤੇਜੀ ਨਾਲ ਵੱਧ ਰਹੀ ਹੈ। ਜਨਵਰੀ ਦੇ ਆਖਰ ਵਿਚ ਭਾਰਤ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਪਰ ਇਸ ਮਹੀਨੇ ਦੀ ਸ਼ੁਰੂਆਤ ਵਿਚ ਕੋਰੋਨਾ ਦੇ ਮਾਮਲਿਆ ਨੇ ਤੇਜੀ ਨਾਲ ਰਫਤਾਰ ਫੜੀ ਹੈ। ਦੇਸ਼ ਭਰ ਦੇ ਹੁਣ ਤੱਕ 499 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਜਦਕਿ 10 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ,ਚੰਡੀਗੜ੍ਹ ਅਤੇ ਮਹਾਰਾਸ਼ਟਰ ਵਿਚ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਅਤੇ ਬਜਾਰਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਕੇਵਲ ਐਮਰਜੈਂਸੀ ਸੇਵਾ ਹੀ ਜਾਰੀ ਰੱਖੀ ਗਈ ਹੈ। ਜਦਕਿ ਦੇਸ਼ ਦੇ 547 ਤੋਂ ਵੱਧ ਜਿਲ੍ਹੇ ਲਾਕਡਾਊਨ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਚੁੱਕਿਆ ਹੈ। ਇੱਥੋਂ 90 ਤੋਂ ਵੱਧ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 3 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਉੱਥੇ ਹੀ ਰਾਜਧਾਨੀ ਦਿੱਲੀ ਨੂੰੰ ਲਾਕਡਾਊਨ ਕਰਨ ਮਗਰੋਂ ਸ਼ਾਹੀਨ ਬਾਗ ਵਿਚ ਚੱਲ ਰਹੇ ਧਰਨੇ ਪ੍ਰਦਰਸ਼ਨ ਨੂੰ ਵੀ ਦਿੱਲੀ ਪੁਲਿਸ ਨੇ ਹਟਾ ਦਿੱਤਾ ਹੈ। ਦੱਸ ਦਈਏ ਕਿ ਰੇਲ ਸੇਵਾ ਉੱਤੇ 31 ਮਾਰਚ ਤੱਕ ਪਾਬੰਦੀ ਲਗਾਈ ਗਈ ਹੈ ਜਦਕਿ ਹੁਣ ਦੇਸ਼ ਵਿਚ ਘਰੇਲੂ ਉਡਾਨਾਂ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *