ਹੁਣ ਚੀਨ ਦੀਆਂ ਜੇਲ੍ਹਾਂ ਵੀ ਆਈਆਂ ਕੋਰੋਨਾ ਵਾਇਰਸ ਦੀ ਚਪੇਟ ‘ਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੀਨ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਹੁਣ ਕੇਵਲ ਚੀਨ ਵਿਚ ਨਹੀਂ ਬਲਕਿ ਦੁਨੀਆਂ ਦੇ ਕਈ ਦੇਸ਼ਾਂ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੀਨ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਹੁਣ ਕੇਵਲ ਚੀਨ ਵਿਚ ਨਹੀਂ ਬਲਕਿ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ। ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2300 ਨੂੰ ਪਾਰ ਕਰ ਚੁੱਕੀ ਹੈ ਅਤੇ ਹੁਣ ਖਬਰ ਇਹ ਆਈ ਹੈ ਕਿ ਇਹ ਵਾਇਰਸ ਹੁਣ ਚੀਨ ਦੀਆਂ ਜੇਲ੍ਹਾਂ ਵਿਚ ਵੀ ਫੈਲ ਚੁੱਕਿਆ ਹੈ।

ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਹੁਬੇਈ, ਸ਼ਿਦੋਂਗ, ਝਾਜਿਆਂਗ ਪ੍ਰਾਂਤ ਵਿਚ ਸਥਿਤ ਜੇਲ੍ਹਾਂ ‘ਚ ਕਈ ਕੈਦੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ ਅਤੇ ਇਨ੍ਹਾਂ ਦੀ ਸ਼ੁਰੂਆਤੀ ਗਿਣਤੀ ਸਾਢੇ ਚਾਰ ਸੋ ਦੇ ਲਗਭਘ ਦੱਸੀ ਜਾ ਰਹੀ ਹੈ ਜਿਨ੍ਹਾਂ ਦਾ ਡਾਕਟਰਾਂ ਦੁਆਰਾ ਇਲਾਜ ਕੀਤਾ ਜਾ ਰਿਹਾ ਹੈ।

ਕੋਰੋਨਾ ਵਾਇਰਸ ਨਾਲ ਚੀਨ ਵਿਚ ਮਰਨ ਵਾਲਿਆਂ ਦਾ ਅੰਕੜਾ 23,454 ਹੋ ਚੁੱਕਿਆ ਹੈ ਜਦਕਿ 75,500 ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ। ਚੀਨ ਦਾ ਹੁਬੇਈ ਸੂਬਾ ਇਸ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ  ਜਿੱਥੇ 62 ਹਜ਼ਾਰ ਤੋਂ ਜਿਆਦਾ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਬੀਤੇ ਦਿਨ ਚੀਨ ਵਿਚ 800 ਤੋਂ ਜਿਆਦਾ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਉੱਥੇ ਹੀ 100 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹਨ।

ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਰਕੇ ਚੀਨ ਵਿਚ ਭਾਰੀ ਮੈਡੀਕਲ ਸਹੂਲਤਾਂ ਦੀ ਕਮੀ ਹੋ ਚੁੱਕੀ ਹੈ। ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਪਹਿਣੇ ਜਾਣ ਵਾਲੇ ਕੱਪੜੇ ਅਤੇ ਮੂੰਹ ਢੱਕਣ ਵਾਲੇ ਮਾਸਕਾ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਚੀਨ ਦੀ ਸਰਕਾਰ ਨੇ ਵੀ ਸਖਤ ਪਾਬੰਦੀਆਂ ਲਗਾਈਆਂ ਹੋਈਆਂ ਹਨ ਜਿਸ ਵਿਚ ਵੱਡੇ-ਵੱਡੇ ਸ਼ਹਿਰਾਂ ਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ ਕਾਲਜ, ਯੂਨੀਵਰਸਿਟੀਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਤੱਕ ਕੋਰੋਨਾ ਦੀ ਚਪੇਟ ਵਿਚ 28 ਤੋਂ ਵੱਧ ਦੇਸ਼ ਆ ਚੁੱਕੇ ਹਨ।

 

Leave a Reply

Your email address will not be published. Required fields are marked *