ਕੋਰੋਨਾ ਵਾਇਰਸ : ਚੀਨ ਵਿਚ ਮਰਨ ਵਾਲਿਆਂ ਦਾ ਨਵਾਂ ਅੰਕੜਾ ਆਇਆ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦਾ ਕਹਿਰ ਚੀਨ ਵਿਚ ਲਗਾਤਾਰ ਜਾਰੀ ਹੈ। ਕੋਰੋਨਾ ਵਾਰਿਸ ਕਾਰਨ ਚੀਨ ਵਿਚ ਮਰਨ ਵਾਲਿਆਂ ਦਾ ਅੰਕੜਾ 2600 ਤੱਕ ਪਹੁੰਚਣ ਵਾਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦਾ ਕਹਿਰ ਚੀਨ ਵਿਚ ਲਗਾਤਾਰ ਜਾਰੀ ਹੈ। ਕੋਰੋਨਾ ਵਾਰਿਸ ਕਾਰਨ ਚੀਨ ਵਿਚ ਮਰਨ ਵਾਲਿਆਂ ਦਾ ਅੰਕੜਾ 2600 ਤੱਕ ਪਹੁੰਚਣ ਵਾਲਾ ਹੈ ਜਦਕਿ 79 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਚੀਨ ਹੀ ਨਹੀਂ ਬਲਕਿ ਕੋਰੋਨਾ ਵਾਇਰਸ ਨੇ ਦੁਨੀਆਂ ਦੇ ਲਗਭਗ 28 ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਚੀਨ ਵਿਚ ਬੀਤੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ 150 ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹਨ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 2590 ਤੱਕ ਪਹੁੰਚ ਚੁੱਕੀ ਹੈ ਉੱਥੇ ਹੀ ਕੋਰੋਨਾ ਨਾਲ ਪੀੜਤ 409 ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਨਾਲ ਇਹ ਅੰਕੜਾ 77 ਹਜਾਰ 140 ਤੱਕ ਪਹੁੰਚ ਗਿਆ ਹੈ। ਚੀਨ ਤੋਂ ਇਲਾਵਾ ਈਰਾਨ ਵਿਚ ਵੀ 9 ਲੋਕ ਕੋਰੋਨਾ ਦੇ ਕਹਿਰ ਨਾਲ ਚੱਲ ਵਸੇ ਹਨ ਉੱਥੇ ਹੀ ਦੱਖਣੀ ਕੋਰੀਆ ਵਿਚ 7 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਗਕਾਂਗ ਵਿਚ ਵੀ 2 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੁਨੀਆਂ ਦੇ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਨਾਲ ਲੋਕ ਪੀੜਤ ਹਨ।

ਕੋਰੋਨਾ ਵਾਇਰਸ ਨਾਲ ਨਿਪਟਣ ਲਈ ਚੀਨ ਨੇ ਦਿਨ ਰਾਤ ਇਕ ਕੀਤਾ ਹੋਇਆ ਹੈ ਪਰ ਫਿਰ ਵੀ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਿਰੰਤਰ ਮਰੀਜ਼ਾ ਦੀ ਗਿਣਤੀ ਵੱਧਣ ਕਰਕੇ ਚੀਨ ਵਿਚ ਮੈਡੀਕਲ ਸਹੂਲਤਾਂ ਦੀ ਵੀ ਭਾਰੀ ਕਮੀ ਹੋ ਰਹੀ ਹੈ। ਇਸ ਵਾਇਰਸ ਤੋਂ ਬੱਚਣ ਲਈ ਪਹਿਨਣ ਵਾਲੇ ਕੱਪੜੇ ਅਤੇ ਮੂੰਹ ਢੱਕਣ ਵਾਲੇ ਮਾਸਕਾ ਦੀ ਚੀਨ ਵਿਚ ਭਾਰੀ ਕਿੱਲਤ ਹੋ ਰਹੀ ਹੈ।

ਚੀਨ ਵਿਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੁਬੇਈ ਪ੍ਰਾਂਤ ਦੇ ਵੁਹਾਨ ਸ਼ਹਿਰ ਤੋਂ ਹੋਈ ਸੀ ਅਤੇ ਇੱਥੇ ਇਸ ਵਾਇਰਸ ਨਾਲ ਸੱਭ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਕੋਰੋਨਾ ਵਾਇਰਸ ਦੇ ਡਰ ਕਾਰਨ ਵੱਡੀ ਗਿਣਤੀ ਵਿਚੋਂ ਲੋਕ ਇਸ ਸ਼ਹਿਰ ਤੋਂ ਪਲਾਇਨ ਕਰ ਚੁੱਕੇ ਹਨ ਜਿਸ ਕਰਕੇ ਇਸ ਸ਼ਹਿਰ ਦੇ ਕਈ ਇਲਾਕੇ ਸੁੰਨਸਾਨ ਹੋ ਗਏ ਹਨ। ਵੁਹਾਨ ਸ਼ਹਿਰ ਵਿਚ ਮੌਜੂਦ ਸਕੂਲਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *