ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦਾ ਡਰਾਉਣ ਵਾਲਾ ਨਵਾਂ ਅੰਕੜਾ ਆਇਆ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਸੰਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਸੰਖਿਆ ਵੱਧ ਕੇ 1700 ਤੋਂ ਪਾਰ ਹੋ ਚੁੱਕੀ ਹੈ ਜਦਕਿ 2 ਹਜ਼ਾਰ ਤੋਂ ਵੱਧ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ 71 ਹਜ਼ਾਰ ਨੂੰ ਵੀ ਟੱਪ ਗਈ ਹੈ। ਕੋਰੋਨਾ ਵਾਇਰਸ ਅੱਗੇ ਨਰਮ ਪੈ ਚੁੱਕੇ ਚੀਨ ਦੀ ਮਦਦ ਲਈ ਹੁਣ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ ਅੱਗੇ ਆਏ ਹਨ।

ਜਾਣਕਾਰੀ ਅਨੁਸਾਰ ਬੀਤੇ ਐਤਵਾਰ 142 ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਤੋਂ ਹੱਥ ਧੋਏ ਹਨ ਜਿਸ ਕਰਕੇ ਮਰਨ ਵਾਲਿਆ ਦੀ ਗਿਣਤੀ 1775 ਹੋ ਚੁੱਕੀ ਹੈ। ਉੱਥੇ ਹੀ 2,009 ਨਵੇਂ ਮਾਮਲੇ ਸਾਹਮਣੇ ਆਏ ਹਨ ਜੇਕਰ ਕੁੱਲ ਅੰਕੜਿਆ ਉੱਤੇ ਨਜ਼ਰ ਮਾਰੀ ਜਾਵੇ ਤਾਂ 71330 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਇਨ੍ਹਾਂ ਸਭਨਾ ਤੋਂ ਇਲਾਵਾ ਇਕ ਚੰਗੀ ਖਬਰ ਇਹ ਵੀ ਹੈ ਕਿ ਪੀੜਤ 10 ਹਜ਼ਾਰ ਤੋਂ ਵੱਧ ਲੋਕਾਂ ਦੀ ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ।

ਕੋਰੋਨਾ ਵਾਇਰਸ ਅੱਗੇ ਬੇਬਸ ਨਜ਼ਰ ਆ ਰਹੇ ਚੀਨ ਦੀ ਭਾਰਤ ਨੇ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਚੀਨ ਵਿਚ ਭਾਰਤ ਦੇ ਰਾਜਦੂਤ ਵਿਕਰਮ ਮਿਸਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਭਾਰਤ ਚੀਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇਗਾ ਅਤੇ ਉਸ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰੇਗਾ ਜਿਸ ਦੇ ਲਈ ਜਲਦੀ ਹੀ ਭਾਰਤ ਤੋਂ ਰਾਹਤ ਸਮੱਗਰੀ ਦੀਆਂ ਦਵਾਈਆਂ ਚੀਨ ਪਹੁੰਚ ਜਾਣਗੀਆਂ। ਇਸ ਤੋਂ ਇਲਾਵਾ ਰੂਸ ਨੇ ਵੀ ਚੀਨ ਨੂੰ ਇਸ ਮੁਸਿਬਤ ਵਾਲੀ ਘੜੀ ਵਿਚ ਸਾਥ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਘੋਰ ਬੀਮਾਰੀ ਨਾਲ ਨਿਪਟਨ ਵਾਸਤੇ ਰੂਸ ਚੀਨ ਦੀ ਹਰ ਸੰਭਵ ਮਦਦ ਕਰੇਗਾ।

ਦੱਸ ਦਈਏ ਕਿ ਕੋਰੋਨਾ ਵਾਇਰਸ ਚੀਨ ਦੇ ਹੁਬੇਈ ਪ੍ਰਾਂਤ ਵਿਚ ਮੌਜੂਦ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਸੀ ਇਸ ਤੋਂ ਬਾਅਦ ਵੇਖਦੇ ਹੀ ਵੇਖਦੇ ਇਸ ਵਾਇਰਸ ਨੇ ਮਹਾਮਾਰੀ ਦਾ ਰੂਪ ਲੈ ਲਿਆ ਹੈ ਅਤੇ ਹੋਲੀ-ਹੋਲੀ ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹਜ਼ਾਰਾਂ ਵਿਚ ਪਹੁੰਚ ਗਈ ਹੈ।

Leave a Reply

Your email address will not be published. Required fields are marked *