ਕੋਰੋਨਾ ਵਾਇਰਸ : ਮ੍ਰਿਤਕਾਂ ਦੇ ਪਰਿਵਾਰਾਂ ਲਈ ਸਰਕਾਰ ਨੇ ਕੀਤਾ ਮੁਆਵਜ਼ੇ ਦਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦੇ 84 ਮਾਮਲਿਆਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦੇ 84 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਦੋ ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੁਣ ਸਰਕਾਰ ਨੇ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵਿਚ ਜਾਣਕਾਰੀ ਦਿੰਦਿਆ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸਟੇਟ ਡਿਜਾਜਸਟਰ ਰਿਸਪੋਂਸ ਫੰਡ ਅਧੀਨ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਮਰਜੈਂਸੀ ਐਲਾਨੀ ਹੈ।  ਦਰਅਸਲ ਕੋਰੋਨਾ ਵਾਇਰਸ ਨਾਲ ਭਾਰਤ ਵਿਚ ਇਕ ਔਰਤ ਅਤੇ ਇਕ ਪੁਰਸ਼ ਨੇ ਆਪਣੀ ਜਾਨ ਗਵਾਈ ਹੈ। ਬੀਤੇ ਦਿਨ ਕਰਨਾਟਕਾ ਦੇ ਕੁਲਬਰਗੀ ਵਿਚ ਇਕ 76 ਸਾਲਾਂ ਬਜ਼ੁਰਗ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਜੋ ਕਿ ਹਾਲ ਵਿਚ ਹੀ ਸਾਊਦੀ ਅਰਬ ਤੋਂ ਭਾਰਤ ਪਰਤਿਆ ਸੀ ਅਤੇ ਅੱਜ ਦਿੱਲੀ ਵਿਚ ਇਕ 65 ਸਾਲਾਂ ਔਰਤ ਦੀ ਮੌਤ ਹੋ ਗਈ ਹੈ। ਇਹ ਵੀ ਕੋਰੋਨਾ ਵਾਇਰਸ ਨਾਲ ਪੀੜਤ ਸੀ। ਮ੍ਰਿਤਕ ਔਰਤ ਦਾ ਬੇਟਾ ਸਵਿਟਜਰਲੈਂਡ ਅਤੇ ਇਟਲੀ ਤੋਂ ਹੁੰਦਾ ਹੋਇਆ ਭਾਰਤ ਆਇਆ ਸੀ ਜਿਸ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਗਈ ਸੀ ਅਤੇ ਆਪਣੇ ਬੇਟੇ ਦੇ ਸੰਪਰਕ ਵਿਚ ਆਉਣ ਕਰਕੇ ਇਸ ਔਰਤ ਨੂੰ ਵੀ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਸੀ।

ਉੱਥੇ ਹੀ ਕੋਰੋਨਾ ਵਾਇਰਸ ਦੇ ਕੁੱਲ 84 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਵਿਚੋਂ 10 ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਦੱਸਿਆ ਜਾ ਰਿਹਾ ਹੈ ਅਤੇ ਬਾਕੀਆਂ ਦਾ ਇਲਾਜ ਅਜੇ ਜਾਰੀ ਹੈ। ਕੋਰੋਨਾ ਵਾਇਰਸ ਉੱਤੇ ਸ਼ੁਰੂਆਤ ਵਿਚ ਕਾਬੂ ਪਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਨੇ ਕਈ ਵੱਡੇ ਕਦਮ ਚੁੱਕੇ ਹਨ। ਭਾਰਤ ਸਰਕਾਰ ਨੇ 25 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਜਦਕਿ ਸੂਬਾ ਸਰਕਾਰ ਨੇ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ ਅਤੇ ਸਕੂਲਾਂ – ਕਾਲਜਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *