ਕੋਰੋਨਾ ਵਾਇਰਸ : ਅਮਰੀਕਾ ਵਿਚ ਐਲਾਨੀ ਐਮਰਜੈਂਸੀ, ਟਰੰਪ ਵੀ ਕਰਾਉਣਗੇ ਟੈਸਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ। ਕੋਰੋਨਾ ਵਾਇਰਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ। ਕੋਰੋਨਾ ਵਾਇਰਸ ਨੇ ਸੁਪਰ ਪਾਵਰ ਅਮਰੀਕਾ ਨੂੰ ਵੀ ਟੱਕਰ ਦੇ ਦਿੱਤੀ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਅਮਰੀਕਾ ਵਿਚ ਨੈਸ਼ਨਲ ਐਮਰਜੈਂਸੀ ਐਲਾਨ ਦਿੱਤੀ ਹੈ ਅਤੇ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਪਣਾ ਟੈਸਟ ਕਰਵਾਉਣਗੇ।

Image result for trump in tension

ਦਰਅਸਲ ਕੋਰੋਨਾ ਵਾਇਰਸ ਅਮਰੀਕਾ ਦੇ ਵਿਚ 41 ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਹੈ ਅਤੇ ਇਸ ਵਾਇਰਸ ਨਾਲ ਪੀੜਤ ਮਰੀਜਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਕੁੱਝ ਦਿਨ ਪਹਿਲਾਂ ਅਮਰੀਕਾ ਤੋਂ ਵਾਪਸ ਆਪਣੇ ਦੇਸ਼ ਪਰਤੇ ਬ੍ਰਾਜੀਲ ਦੇ ਇਕ ਅਧਿਕਾਰੀ ਵਿਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਬ੍ਰਾਜੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਪ੍ਰੈਸ ਸਕੱਤਰ ਫੈਬੀਓ ਵਾਰਜਨਾਗਰਟਨ ਕੁੱਝ ਸਮੇਂ ਪਹਿਲਾ ਅਮਰੀਕਾ ਗਏ ਸਨ ਜਿੱਥੇ ਉਨ੍ਹਾਂ ਨੇ ਵਾਇਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਹੋਰ ਵੱਡੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ।

Image result for trump in tension

ਜਦੋਂ ਉਹ ਆਪਣੇ ਦੇਸ਼ ਵਾਪਸ ਪਰਤੇ ਤਾਂ ਉਨ੍ਹਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ। ਇਸ ਗੱਲ ਦਾ ਜ਼ਿਕਰ ਟਰੰਪ ਨੇ ਵੀ ਖੁਦ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ ਅਤੇ ਇਹ ਵੀ ਕਿਹਾ ਕਿ ਉਹ ਕੋਰੋਨਾ ਵਾਇਰਸ ਦਾ ਟੈਸਟ ਕਰਾਉਣਗੇ ਜਿਸ ਨੂੰ ਲੈ ਕੇ ਅਜੇ ਵਿਚਾਰ ਚਰਚਾ ਹੋ ਰਹੀ ਹੈ। ਹਾਲਾਂਕਿ ਵਾਇਟ ਹਾਊਸ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਦਾ ਟੈਸਟ ਕਰਾਉਣ ਦੀ ਅਜੇ ਕੋਈ ਜਰੂਰਤ ਨਹੀਂ ਹੈ ਕਿਉਂਕਿ ਉਨ੍ਹਾਂ ਵਿਚ ਅਜਿਹਾ ਕੋਈ ਲੱਛਣ ਨਹੀਂ ਪਾਇਆ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਮਰੀਕਾ ਨੇ ਆਪਣੇ ਦੇਸ਼ ਵਿਚ ਨੈਸ਼ਨਲ ਐਮਰਜੈਂਸੀ ਐਲਾਨ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੁਨੀਆ ਭਰ ਦੇ 124 ਤੋਂ ਵੀ ਵੱਧ ਦੇਸ਼ਾਂ ਵਿਚ ਫੈਲ ਚੁੱਕਿਆ ਹੈ। ਇਸ ਨੇ ਹੁਣ ਤੱਕ 5 ਹਜ਼ਾਰ ਲੋਕਾਂ ਦੇ ਜਾਨ ਲੈ ਲਈ ਹੈ ਜਦਕਿ 1 ਲੱਖ 35 ਹਜ਼ਾਰ ਤੋਂ ਵੀ ਵੱਧ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ।

Leave a Reply

Your email address will not be published. Required fields are marked *