”ਜਰਮਨੀ ਦੀ 70 ਫ਼ੀਸਦੀ ਅਬਾਦੀ ਹੋ ਸਕਦੀ ਹੈ ਕੋਰੋਨਾ ਵਾਇਰਸ ਦੀ ਸ਼ਿਕਾਰ”

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਹੁਣ ਤੱਕ ਇਕ ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ ਅਤੇ 4600 ਤੋਂ ਜਿਆਦਾ ਲੋਕ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਹੁਣ ਤੱਕ ਇਕ ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ ਅਤੇ 4600 ਤੋਂ ਜਿਆਦਾ ਲੋਕ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਗਵਾ ਚੁੱਕੇ ਹਨ। ਦੁਨੀਆ ਭਰ ਦੇ ਦੇਸ਼ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਆਪਣੇ ਨਾਗਰਿਕਾਂ ਨੂੰ ਹਰ ਪੱਖੋਂ ਸਾਵਧਾਨੀ ਵਰਤਨ ਦੀ ਸਲਾਹ ਦੇ ਰਹੇ ਹਨ। ਇਸੇ ਵਿਚਾਲੇ ਜਰਮਨੀ ਦੀ ਚਾਂਸਲਰ ਏਂਜਲਾ ਮਾਰਕਲ ਨੇ ਮਾਹਿਰਾਂ ਦੇ ਹਵਾਲੇ ਤੋਂ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜਰਮਨੀ ਦੀ 70 ਫੀਸਦੀ ਅਬਾਦੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਸਕਦੀ ਹੈ।

ਚਾਂਸਲਰ ਏਂਜਲਾ ਮਾਰਕਲ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਲਗਾਤਾਰ ਵੱਧ ਰਹੀ ਹੈ। ਇਸ ਵਾਇਰਸ ਤੋਂ ਬਚਣ ਲਈ ਹੁਣ ਤੱਕ ਕੋਈ ਵੈਕਸੀਨ ਹੋਦ ਵਿਚ ਨਹੀਂ ਆਈ ਹੈ। ਅਜਿਹੇ ਵਿਚ ਮਾਹਿਰਾਂ ਦਾ ਅਨੁਮਾਨ ਹੈ ਕਿ ਜਮਰਨੀ ਵਿਚ 60 ਤੋਂ 70 ਫੀਸਦੀ ਅਬਾਦੀ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਜੋ ਕਦਮ ਚੁੱਕੇ ਜਾ ਰਹੇ ਹਨ ਉਹ ਬਹੁਤ ਇਹ ਹੀ ਮਹੱਤਵਪੂਰਨ ਹਨ ਕਿਉਂਕਿ ਇਨ੍ਹਾਂ ਵਿਚ ਸਾਨੂੰ ਸਮਾਂ ਮਿਲ ਰਿਹਾ ਹੈ।

ਜਰਮਨੀ ਵਿਚ ਹੁਣ ਤੱਕ ਇਸ ਵਾਇਰਸ ਨਾਲ ਪੀੜਤ 1300 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਨੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਅਜਿਹੇ ਪ੍ਰੋਗਰਾਮ ਕਰਨ ਉੱਕੇ ਰੋਕ ਲਗਾ ਦਿੱਤੀ ਹੈ ਜਿਸ ਵਿਚ 1000 ਤੋਂ ਵੱਧ ਲੋਕ ਇੱਕਠੇ ਹੋਣ ਦੀ ਸੰਭਾਵਨਾ ਹੋਵੇ। ਉੱਧਰ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਬੀਮਾਰੀ ਨੂੰ ਮਹਾਮਾਰੀ ਐਲਾਨ ਦਿੱਤਾ ਹੈ।

ਭਾਰਤ ਵਿਚ ਵੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਹਾਲਾਂਕਿ ਹੁਣ ਤੱਕ 60 ਤੋਂ ਵੱਧ ਮਾਮਲੇ ਪੂਰੇ ਦੇਸ਼ ਵਿਚੋਂ ਸਾਹਮਣੇ ਆ ਚੁੱਕੇ ਹਨ। ਭਾਰਤ ਸਰਕਾਰ ਨੇ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜੇ ਰੱਦ ਕਰਨ ਦਾ ਫੈਸਲਾ ਲਿਆ ਹੈ।ਉੱਧਰ ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਸੱਭ ਤੋਂ ਜਿਆਦਾ ਇਟਲੀ ਅਤੇ ਈਰਾਨ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ।

Leave a Reply

Your email address will not be published. Required fields are marked *