ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣਾ ਪੈਰ ਜਮਾ ਚੁੱਕਿਆ ਹੈ। ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣਾ ਪੈਰ ਜਮਾ ਚੁੱਕਿਆ ਹੈ। ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ ਵਿਚ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 29 ਸੀ ਜੋ ਕਿ ਹੁਣ ਵੱਧ ਕੇ 31 ਹੋ ਚੁੱਕੀ ਹੈ ਭਾਵ ਕਿ ਦੋ ਹੋਰ ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ 15 ਮਰੀਜ਼ਾਂ ਦਾ ਇਲਾਜ ਹਰਿਆਣਾ ਦੇ ਗੁਰੂਗ੍ਰਾਮ ਵਿਚ ਕੀਤਾ ਜਾ ਰਿਹਾ ਹੈ ਉੱਥੇ ਹੀ 10 ਮਰੀਜ਼ਾਂ ਨੂੰ ਦਿੱਲੀ ਦੇ ਹਸਪਤਾਲ ਵਿਚ ਭਰਤੀ ਕਰਵਿਆ ਗਿਆ ਹੈ ਜਦਕਿ 16 ਇਟਲੀ ਦੇ ਸੈਲਾਨੀ ਹਨ ਜੋ ਕਿ ਭਾਰਤ ਵਿਚ ਘੁੰਮਣ ਆਏ ਹੋਏ ਸਨ ਪਰ ਇਨ੍ਹਾਂ ਨੂੰ ਕੋਰੋਨਾ ਵਾਇਸ ਦੀ ਲਾਗ ਲੱਗ ਗਈ ਜੋ ਕਿ ਏਮਜ਼ ਵਿਚ ਭਰਤੀ ਕਰਵਾਏ ਗਏ ਹਨ। ਇਸ ਤੋਂ ਇਲਾਵਾ 1 ਮਰੀਜ਼ ਤੇਲੰਗਾਨਾ ਦਾ ਹੈ ਅਤੇ ਦੋ ਮਰੀਜ ਜੈਪੁਰ ਦੇ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਡਾਕਟਰ ਪੂਰੀ ਸਾਵਧਾਨੀ ਵਰਤਣ ਦੀ ਸਲਾਹ ਦੇ ਰਹੇ ਹਨ। ਏਅਰਪੋਰਟਾਂ ਉੱਤੇ ਵੀ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਜਦਕਿ ਦੇਸ਼ ਭਰ ਦੇ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਨਾਲ ਨਜਿੱਠਣ ਲਈ ਅਲੱਗ ਵਾਰਡ ਬਣਾ ਦਿੱਤੇ ਗਏ ਹਨ। ਭਾਰਤ ਸਰਕਾਰ ਵੀ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਉਹ ਅਫਵਾਹਾਂ ਦੇ ਵਿਚ ਨਾ ਆਉਣ ਕਿਉਂਕਿ ਸਰਕਾਰ ਇਸ ਵਾਇਰਸ ਨਾਲ ਲੜਨ ਲਈ ਪੂਰੀ ਤਰ੍ਹਾ ਤਿਆਰ ਹੈ।

ਉੱਥੇ ਹੀ ਚੀਨ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਤਾਜਾ ਜਾਣਕਾਰੀ ਮੁਤਾਬਕ 3040 ਲੋਕਾਂ ਦੀ ਕੋਰੋਨਾ ਵਾਇਸ ਕਰਕੇ ਮੌਤ ਹੋ ਚੁੱਕੀ ਹੈ ਜਦਿਕ 80552 ਲੋਕਾਂ ਨੂੰ ਇਹ ਵਾਇਰਸ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ ਜਿਸ ਕਰਕੇ ਦੁਨੀਆਂ ਭਰ ਦੇ ਦੇਸ਼ ਇਸ ਵਾਇਰਸ ਦੇ ਖੋਫ ਕਰਕੇ ਚਿੰਤਿਤ ਹਨ।

Leave a Reply

Your email address will not be published. Required fields are marked *