ਜਾਣੋ ਹੁਣ ਤੱਕ ਭਾਰਤ ‘ਚ ਕਿੰਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਹੋ ਚੁੱਕੀ ਹੈ ਪੁਸ਼ਟੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਹੋਲੀ-ਹੋਲੀ ਇਜਾਫਾ ਹੋ ਰਿਹਾ ਹੈ। ਇਸ ਮਹੀਨੇ ਦੇ ਸ਼ੁਰੂਆਤੀ ਦਿਨਾਂ ਤੋਂ ਹੁਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਹੋਲੀ-ਹੋਲੀ ਇਜਾਫਾ ਹੋ ਰਿਹਾ ਹੈ। ਇਸ ਮਹੀਨੇ ਦੇ ਸ਼ੁਰੂਆਤੀ ਦਿਨਾਂ ਤੋਂ ਹੁਣ ਤੱਕ ਕੋਰੋਨਾ ਦੇ ਕੁੱਲ 81 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਇਕ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਕਈ ਵੱਡੇ ਕਦਮ ਚੁੱਕੇ ਹਨ।

ਭਾਰਤੀ ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ 81 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ। ਜਿਨ੍ਹਾਂ ਵਿਚੋਂ 64 ਭਾਰਤੀ ਹਨ ਜਦਕਿ 16 ਇਟਲੀ ਦੇ ਨਾਗਰਿਕ ਹਨ ਅਤੇ 1 ਕਨੇਡੀਅਨ ਹੈ। ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਸਾਰੇ ਮਰੀਜ਼ਾ ਦੇ ਸੰਪਰਕ ਵਿਚ ਆਉਣ ਵਾਲੇ ਹੁਣ ਤੱਕ 4 ਹਜ਼ਾਰ ਲੋਕਾਂ ਦੀ ਪਛਾਣ ਹੋ ਚੁੱਕੀ ਹੈ ਜਿਨ੍ਹਾਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ। ਸਰਕਾਰ ਨੇ ਕਿਸੇ ਵੀ ਅਫਵਾਹ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਇਸ ਵਾਇਰਸ ਤੋਂ ਬਚਣ ਲਈ ਹਰ ਪੱਖੋਂ ਸਾਵਧਾਨੀ ਵਰਤ ਦੀ ਸਲਾਹ ਦਿੱਤੀ ਹੈ ਤਾਂ ਜੋ ਇਸ ਮਹਾਮਾਰੀ ਨੂੰ ਅੱਗਿਓ ਫੈਲਣ ਤੋਂ ਰੋਕਿਆ ਜਾਵੇ।

ਕਰਨਾਟਕਾ ਵਿਚੋਂ ਕੋਰੋਨਾ ਵਾਇਰਸ ਨਾਲ ਪੀੜਤ ਇਕ ਬਜ਼ੁਰਗ ਦੇ ਮਰਨ ਦੀ ਵੀ ਖਬਰ ਸਾਹਮਣੇ ਆਈ ਹੈ ਜੋ ਕਿ ਭਾਰਤ ਵਿਚ ਪਹਿਲੀ ਮੌਤ ਹੋ ਜਿਹੜੀ ਕਿ ਕੋਰੋਨਾ ਵਾਇਰਸ ਦੇ ਕਹਿਰ ਕਰਕੇ ਹੋਏ ਹੈ। ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਭਾਰਤ ਵਿਚ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਉੱਥੇ ਹੀ ਦਿੱਲੀ, ਹਰਿਆਣਾ ਸਮੇਤ ਕਈ ਸੂਬਿਆਂ ਨੇ ਇਸ ਬੀਮਾਰੀ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਦਿੱਲੀ, ਪੰਜਾਬ,ਯੂਪੀ, ਉੜੀਸਾ, ਕਰਨਾਟਕਾ, ਬਿਹਾਰ ਅਤੇ ਮਹਾਰਾਸ਼ਟਰ ਵਿਚ 31 ਜਨਵਰੀ ਤੱਕ ਸਾਰੇ ਸਕੂਲਾਂ- ਕਾਲਜਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਈਪੀਐਲ ਦੇ ਮੈਚ ਵੀ 15 ਅਪ੍ਰੈਲ ਤੱਕ ਟਾਲ ਦਿੱਤੇ ਗਏ ਹਨ ਨਾਲ ਹੀ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾਣ ਵਾਲੇ ਦੋ ਮੈਚ ਵੀ ਰੱਦ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *