ਭਾਰਤ ‘ਚ ਵੱਜੀ ਖਤਰੇ ਦੀ ਘੰਟੀ ! ਕੋਰੋਨਾ ਵਾਇਰਸ ਨੇ ਦਿੱਤੀ ਦਸਤਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਦੁਨੀਆਂ ਭਰ ਦੇ ਕਈ ਦੇਸ਼ਾਂ ਵਿਚ ਫੈਲ ਚੁੱਕੀ ਹੈ ਅਤੇ ਹੁਣ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਦੁਨੀਆਂ ਭਰ ਦੇ ਕਈ ਦੇਸ਼ਾਂ ਵਿਚ ਫੈਲ ਚੁੱਕੀ ਹੈ ਅਤੇ ਹੁਣ ਕੋਰੋਨਾ ਵਾਇਰਸ ਨੇ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਦੋ ਮਰੀਜ਼ ਪਾਏ ਗਏ ਹਨ ਜੋ ਕਿ ਵਿਦੇਸ਼ ਤੋਂ ਪਰਤੇ ਸਨ ਜਿਸ ਨੂੰ ਵੇਖਦੇ ਹੋਏ ਦੇਸ਼ ਦੇ ਸਾਰੇ ਏਅਰਪੋਰਟਾਂ ਉੱਤੇ ਚੌਕਸੀ ਹੋਰ ਵੀ ਵਧਾ ਦਿੱਤੀ ਗਈ ਹੈ।

Image result for corona virus in china

ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪਾਇਆ ਗਿਆ ਹੈ। ਇਹ ਵਿਅਕਤੀ ਇਟਲੀ ਤੋਂ ਭਾਰਤ ਵਾਪਸ ਪਰਤਿਆ ਸੀ ਜਿਸ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਉੱਥੇ ਹੀ ਦੂਜਾ ਮਰੀਜ਼ ਤੇਲੰਗਾਨਾ ਵਿਚ ਪਾਇਆ ਗਿਆ ਹੈ ਜੋ ਕਿ ਥੋੜੇ ਸਮੇਂ ਪਹਿਲਾਂ ਹੀ ਦੁਬਈ ਤੋਂ ਭਾਰਤ ਵਾਪਸ ਪਰਤਿਆ ਸੀ। ਦੋਵੇਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਭਾਰਤ ਵਿਚ ਇਸ ਤੋਂ ਪਹਿਲਾ ਤਿੰਨ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਸੀ ਜੋ ਕਿ ਕੇਰਲ ਦੇ ਰਹਿਣ ਵਾਲੇ ਸਨ ਪਰ ਇਲਾਜ ਤੋਂ ਬਾਅਦ ਇਹ ਬੀਮਾਰੀ ਇਨ੍ਹਾਂ ਚੋਂ ਖਤਮ ਕਰ ਦਿੱਤੀ ਗਈ ਸੀ ਅਤੇ ਉਹ ਪੂਰੀ ਤਰ੍ਹਾ ਠੀਕ ਹੋ ਗਏ ਸਨ।

Image result for corona virus in china

ਉੱਧਰ ਦੂਜੇ ਪਾਸੇ ਕੋਰੋਨਾ ਵਾਇਰਸ ਨਾਲ ਚੀਨ ਵਿਚ ਮਰਨ ਵਾਲਿਆਂ ਦੀ ਸੰਖਿਆ ਵੀ ਵੱਧ ਕੇ 2912 ਹੋ ਚੁੱਕੀ ਹੈ ਅਤੇ ਬੀਤੇ ਦਿਨ ਵੀ ਕੋਰੋਨਾ ਵਾਇਰਸ ਕਰਕੇ 42 ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹਨ ਉੱਥੇ ਹੀ 80 ਹਜ਼ਾਰ ਤੋਂ ਜਿਆਦਾ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਇਸ ਤੋਂ ਇਲਾਵਾ ਇਹ ਵਾਇਰਸ ਦੁਨੀਆਂ ਭਰ ਦੇ ਕਈ ਦੇਸ਼ਾਂ ਵਿਚ ਫੈਲ ਚੁੱਕਿਆ ਹੈ। ਈਰਾਨ,ਜਪਾਨ ਅਤੇ ਸਾਊਥ ਕੋਰੀਆ ਵਿਚ 50 ਤੋਂ ਜਿਆਦਾ ਲੋਕ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਗਵਾ ਚੁੱਕੇ ਹਨ। ਜਦਕਿ ਸੁਪਰਵਪਾਵਰ ਅਮਰੀਕਾ ਵਿਚ ਕੋਰੋਨਾ ਵਾਇਰਸ ਕਰਕੇ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਕੋਰੋਨਾ ਵਾਇਰਸ ਦਾ ਅਸਰ ਦੁਨੀਆਂ ਦੀ ਅਰਥਵਿਵਸਥਾ, ਸੈਰ-ਸਪਾਟਾ ਉਦਯੋਗ ਉੱਤੇ ਵੀ ਪਿਆ ਹੈ। ਖਾਸ ਕਰਕੇ ਚੀਨ ਵਿਚ ਕੋਰੋਨਾ ਦੇ ਖੌਫ ਕਰਕੇ ਧੰਦੇ ਪਏ ਹਨ ਅਤੇ ਵਪਾਰਕ ਇੰਡਸਟਰੀ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

Leave a Reply

Your email address will not be published. Required fields are marked *