ਇਟਲੀ ਵਿਚ ਕੋਰੋਨਾ ਨੇ ਮਚਾਇਆ ਕਹਿਰ, 24 ਘੰਟਿਆਂ ‘ਚ ਇੰਨੇ ਲੋਕਾਂ ਨੇ ਗਵਾਈ ਜਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਸੱਭ ਤੋਂ ਜਿਆਦਾ ਕਹਿਰ ਇਟਲੀ ਵਿਚ ਮਚਾਇਆ ਹੈ। ਇਟਲੀ ਵਿਚ ਕੋਰੋਨਾ ਵਾਇਰਸ ਹੁਣ ਤੱਕ ਹਜਾਰ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਸੱਭ ਤੋਂ ਜਿਆਦਾ ਕਹਿਰ ਇਟਲੀ ਵਿਚ ਮਚਾਇਆ ਹੈ। ਇਟਲੀ ਵਿਚ ਕੋਰੋਨਾ ਵਾਇਰਸ ਹੁਣ ਤੱਕ ਹਜਾਰ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਿਆ ਹੈ। ਇੱਥੇ ਕੋਰੋਨਾ ਵਾਇਰਸ ਦੀ ਲਾਗ ਅਤੇ ਮਰਨ ਵਾਲਿਆਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਕਾਰਨ ਇਟਲੀ ਦੇ 250 ਲੋਕਾਂ ਦੀ ਜਾਨ ਚਲੀ ਗਈ ਹੈ।

Image result for corona virus in italy

ਮੀਡੀਆ ਰਿਪੋਰਟਾਂ ਅਨੁਸਾਰ ਇਟਲੀ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 1265 ਲੋਕ ਆਪਣੀ ਜਾਨ ਗਵਾ ਚੁੱਕੇ ਹਨ ਜਦਕਿ ਸਾਢੇ ਸਤਾਰਾਂ ਹਜਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਬੀਤੇ ਦਿਨ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ 2547 ਮਰੀਜ਼ ਸਾਹਮਣੇ ਆਏ ਹਨ। ਇਟਲੀ ਚੀਨ ਤੋਂ ਬਾਅਦ ਅਜਿਹਾ ਦੂਜਾ ਦੇਸ਼ ਬਣ ਚੁੱਕਿਆ ਹੈ ਜਿੱਥੇ ਕੋਰੋਨਾ ਵਾਇਰਸ ਨੇ ਸੱਭ ਤੋਂ ਤੇਜੀ ਨਾਲ ਆਪਣੇ ਪੈਰ ਪਸਾਰੇ ਹਨ। ਕੋਰੋਨਾ ਵਾਇਰਸ ਨੇ ਲੋਕਾਂ ਨੂੰ ਇੱਥੇ ਆਪਣੇ ਘਰਾਂ ਵਿਚ ਕੈਦ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ।

Image result for corona virus in italy

ਇਹ ਦੇਸ਼ ਸੈਲਾਨੀਆਂ ਪੱਖੋਂ ਵੀ ਕਾਫੀ ਮਸ਼ਹੂਰ ਹੈ। ਦੁਨੀਆ ਭਰ ਦੇ ਸੈਲਾਨੀ ਇਸ ਦੇਸ਼ ਵਿਚ ਘੁੰਮਣ-ਫਿਰਨ ਆਉਂਦੇ ਹਨ ਪਰ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਇੱਥੇ ਕਈ ਦੇਸ਼ਾਂ ਦੇ ਲੋਕ ਫਸ ਚੁੱਕੇ ਹਨ। ਭਾਰਤ ਦੇ ਕਈ ਵਿਦਿਆਰਥੀ ਵੀ ਇਟਲੀ ਵਿਚ ਫਸੇ ਹੋਏ ਹਨ ਜਿਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਉਨ੍ਹਾਂ ਨੂੰ ਉੱਥੋਂ ਕੱਢਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਦੀ ਜਾਂਚ ਲਈ ਇਕ ਮੈਡੀਕਲ ਟੀਮ ਨੂੰ ਇਟਲੀ ਰਵਾਨਾ ਕੀਤਾ ਹੈ। ਭਾਰਤੀ ਦੂਤਾਵਾਸ ਨੇ ਵੀ ਇਨ੍ਹਾਂ ਵਿਦਿਆਰਥੀਆਂ ਅਤੇ ਉੱਥੇ ਫਸੇ ਹੋਰ ਭਾਰਤੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ।

Image result for corona virus in italy

ਕੋਰੋਨਾ ਵਾਇਰਸ ਦਾ ਖੌਫ ਇਟਲੀ ਵਿਚ ਇਸ ਕਦਰ ਫੈਲ ਚੁੱਕਿਆ ਹੈ ਕਿ ਉੱਥੇ ਕਈ ਸ਼ਹਿਰਾਂ ਅਤੇ ਸੜਕਾਂ ਉੱਤੇ ਸਨਾਟਾ ਪਸਰਿਆ ਹੋਇਆ ਹੈ। ਸਰਕਾਰ ਨੇ ਵੀ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਹੈ। ਇਟਲੀ ਦੀ ਇਸ ਮੁਸ਼ਕਿਲ ਘੜੀ ਵਿਚ ਮਦਦ ਕਰਨ ਲਈ ਚੀਨ ਅੱਗੇ ਆਇਆ ਹੈ ਅਤੇ ਉਸ ਨੇ ਆਪਣੇ ਡਾਕਟਰ ਅਤੇ ਦਵਾਈ ਸਮੱਗਰੀ ਨੂੰ ਇਟਲੀ ਭੇਜਿਆ ਹੈ ਤਾਂ ਜੋ ਇਸ ਵਾਇਰਸ ਦੀ ਰੌਕਥਾਮ ਲਈ ਮਜ਼ਬੂਤੀ ਨਾਲ ਨਜਿੱਠਿਆ ਜਾ ਸਕੇ।

 

Leave a Reply

Your email address will not be published. Required fields are marked *