ਹੁਣ ਸਪੇਨ ਦੇ ਪੀਐਮ ਦੀ ਪਤਨੀ ਵੀ ਕੋਰੋਨਾ ਵਾਇਰਸ ਦੀ ਚਪੇਟ ‘ਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ 124 ਤੋਂ ਵੱਧ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਇਹ ਵਾਇਰਸ ਕਿਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ 124 ਤੋਂ ਵੱਧ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਇਹ ਵਾਇਰਸ ਕਿਸੇ ਵੀ ਆਮ ਜਾਂ ਖਾਸ ਵਿਅਕਤੀ ਨੂੰ ਨਹੀਂ ਬਖਸ ਰਿਹਾ ਹੈ। ਦਰਅਸਲ ਕੋਰੋਨਾ ਵਾਇਰਸ ਦੀ ਲਾਗ ਹੁਣ ਆਮ ਲੋਕਾਂ ਦੇ ਨਾਲ ਦੇਸ਼ ਦੇ ਰਾਜਨੇਤਾਵਾਂ ਨੂੰ ਵੀ ਲੱਗ ਰਹੀ ਹੈ। ਕਨੇਡਾ ਦੀ ਪੀਐਮ ਜਸਟੀਨ ਟਰੂਡੋ ਦੀ ਪਤਨੀ ਤੋਂ ਬਾਅਦ ਹੁਣ ਸਪੇਨ ਦੀ ਪੀਐਮ ਪੇਦਰੋ ਸੈਂਚੇਜ ਦੀ ਪਤਨੀ ਨੂੰ ਵੀ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ।

Image result for justin trudeau wife

ਦਰਅਸਲ ਕੁੱਝ ਦਿਨ ਪਹਿਲਾਂ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਟਰੂਡੋ ਵੀ ਕੋਰੋਨਾ ਵਾਇਰਸ ਦੀ ਚਪੇਟ ਆ ਗਈ ਸੀ। ਉਸ ਦਾ ਟੈਸਟ ਸਕਰਤਾਮਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। ਇੰਨਾ ਹੀ ਨਹੀਂ ਪੀਐਮ ਟਰੂਡੋ ਵੀ ਡਾਕਟਰਾਂ ਦੀ ਨਿਗਰਾਨੀ ਵਿਚ ਹੀ ਹਨ। ਹੁਣ ਸਪੇਨ ਦੇ ਪੀਐਮ ਪੈਦਰੋ ਸੈਂਚੇਜ ਦੀ ਪਤਨੀ ਬੇਗੋਨਾ ਗੋਮੇਜ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Image result for wife of spain pm

 

ਸਪੇਨ ਵਿਚ ਹੁਣ ਤੱਕ 6 ਹਜ਼ਾਰ ਤੋਂ ਵੱਧ ਲੋਕਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਜਾ ਚੁੱਕੀ ਹੈ ਜਦਕਿ 190 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਜਿਸ ਨੂੰ ਵੇਖਦੇ ਹੋਏ ਸਪੇਨ ਦੀ ਸਰਕਾਰ ਨੇ ਦੇਸ਼ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ।ਸਰਕਾਰ ਨੇ ਇਹ ਵੀ ਕਿਹਾ ਹੈ ਕਿ ਇਸ ਵਾਇਰਸ ਤੋਂ ਡਰਨ ਦੀ ਨਹੀਂ ਬਲਕਿ ਸਾਵਧਾਨੀ ਵਰਤਣ ਦੀ ਲੋੜ ਹੈ।

ਦੱਸ ਦਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣਾ ਟੈਸਟ ਕਰਵਾਇਆ ਹੈ ਜਿਸ ਦੀ ਜਾਂਚ ਰਿਪੋਰਟ ਨੈਗਟੀਵ ਆਈ ਹੈ। ਅਮਰੀਕਾ ਵਿਚ ਵੀ ਕੋਰੋਨਾ ਵਾਇਰਸ ਹੁਣ ਤੱਕ 50 ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ ਜਿਸ ਨੂੰ ਵੇਖਦੇ ਹੋਏ ਅਮਰੀਕੀ ਸਰਕਾਰ ਨੇ ਵੀ ਦੇਸ਼ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ।

Leave a Reply

Your email address will not be published. Required fields are marked *