ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਭਾਰਤੀ ਸੈਨਾ ਨੇ ਵੀ ਜਾਰੀ ਕੀਤੀ ਐਡਵਾਇਜ਼ਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ। ਪੂਰੇ ਦੇਸ਼ ਵਿਚੋਂ ਹੁਣ ਤੱਕ 150 ਤੋਂ ਜਿਆਦਾ ਮਾਮਲੇ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ। ਪੂਰੇ ਦੇਸ਼ ਵਿਚੋਂ ਹੁਣ ਤੱਕ 150 ਤੋਂ ਜਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਦੇ ਚੱਲਦਿਆਂ ਹੁਣ ਭਾਰਤੀ ਸੈਨਾ ਨੇ ਵੀ ਆਪਣੀ ਸਾਰੀਆਂ ਕਮਾਂਡਾ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ ਜਿਸ ਮੁਤਾਬਕ ਸਾਰੇ ਯੁੱਧ ਅਭਿਆਸ ਤੇ ਕਾਨਫਰੰਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਭਾਰਤੀ ਸੈਨਾ ਦੀ ਐਡਵਾਇਜ਼ਰੀ ਅਨੁਸਾਰ ਸਾਰੇ ਯੁੱਧ ਅਭਿਆਸ ਅਤੇ ਕਾਨਫਰੰਸਾਂ ਨੂੰ ਅਗਲੇ ਹੁਕਮ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਸਾਰੀਆਂ ਟਰੇਨਿੰਗ ਗਤੀਵਿਧੀਆਂ ਮੌਜੂਦਾ ਸਥਿਤੀਆਂ ਦੇ ਮੱਦੇਨਜ਼ਰ ਮੁਤਲਵੀ ਜਾ ਰੱਦ ਕੀਤੀਆ ਗਈਆਂ ਹਨ। ਇਸ ਤੋਂ ਇਲਾਵਾ ਭਾਰਤੀ ਫੌਜ਼ ਦੀ ਐਡਵਾਇਜ਼ਰੀ ਅਨੁਸਾਰ ਛੁੱਟੀ ਦੇਣ ਵਾਲੇ ਅਧਿਕਾਰੀਆਂ ਨੂੰ ਸਥਿਤੀ ਵਿਚ ਸੁਧਾਰ ਹੋਣ ਤੱਕ ਸਿਰਫ ਜਰੂਰੀ ਜਾਂ ਦਇਵਾਨ ਦੇ ਅਧਾਰ ਉੱਤੇ ਛੁੱਟੀ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਛੁੱਟੀ ਤੋਂ ਵਾਪਸ ਪਰਤਣ ਵਾਲੇ ਜਵਾਨਾਂ ਖਾਸਕਰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਜਾਂ ਅੰਤਰਰਾਸ਼ਟਰੀ ਯਾਤਰਾ ਦੀ ਪਿਛੋਕੜ ਵਾਲੇ ਵਿਅਕਤੀਆਂ ਦੇ ਸੰਪਰਕ ਵਿਚ ਰਹਿਣ ਵਾਲੀਆ ਟੁਕੜੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਯੂਨੀਟ ਪਹੁੰਚਣ ਉੱਤੇ ਉਨ੍ਹਾਂ ਨੂੰ ਅਲੱਗ ਵੀ ਕੀਤਾ ਜਾ ਸਕਦਾ ਹੈ।

ਪੂਰੇ ਦੇਸ਼ ਵਿਚੋਂ ਕੋੋਰੋਨਾ ਵਾਇਰਸ ਦੇ ਕੁੱਲ 156 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 25 ਵਿਦੇਸ਼ੀ ਨਾਗਰਿਕ ਹਨ। ਉੱਥੇ ਹੀ 12 ਮਰੀਜ਼ਾਂ ਦੀ ਸਹਿਤ ਵਿਚ ਸੁਧਾਰ ਦੱਸਿਆ ਜਾ ਰਿਹਾ ਹੈ ਅਤੇ ਬਾਕੀਆਂ ਦਾ ਇਲਾਜ ਅਜੇ ਜਾਰੀ ਹੈ। ਕੋਰੋਨਾ ਵਾਇਰਸ ਨੇ ਭਾਰਤ ਵਿਚ ਤਿੰਨ ਜਾਨਾਂ ਵੀ ਲੈ ਲਈਆਂ ਹਨ। ਦਿੱਲੀ, ਕਰਨਾਟਕ ਅਤੇ ਮਹਾਰਾਸ਼ਟਰ ਵਿਚ ਇੱਕ-ਇਕ ਮੌਤ ਹੋਈ ਹੈ। ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਗਿਆ ਹੈ। ਇੱਥੇ ਹੁਣ ਤੱਕ 42 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ। ਇਹ ਵੀ ਦੱਸ ਦਈਏ ਕਿ ਇਹ ਮਹਾਮਾਰੀ ਦੇਸ਼ ਦੇ ਕੁੱਲ 17 ਸੂਬਿਆਂ ਵਿਚ ਆਪਣੇ ਪੈਰ ਜਮਾ ਚੁੱਕੀ ਹੈ।

 

Leave a Reply

Your email address will not be published. Required fields are marked *