ਕੋਰੋਨਾ ਵਾਇਰਸ : ਕਰਤਾਰਪੁਰ ਲਾਂਘਾ ਵੀ ਕੀਤਾ ਗਿਆ ਬੰਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਨੇ ਕਈ ਵੱਡੇ ਫੈਸਲੇ ਲਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਨੇ ਕਈ ਵੱਡੇ ਫੈਸਲੇ ਲਏ ਹਨ। ਸੂਬਾ ਸਰਕਾਰਾਂ ਨੇ 31 ਮਾਰਚ ਤੱਕ ਵਿਦਿਅਕ ਅਦਾਰਿਆਂ ਅਤੇ ਸਿਨੇਮਾ ਘਰਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਹੁਣ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਬੰਦ ਕਰਨ ਦਾ ਵੀ ਫੈਸਲਾ ਕੀਤਾ ਹੈ।

ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜਾਂ ਦੀ ਗਿਣਤੀ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਸੰਗਤ ਦੀ ਗਿਣਤੀ ਵਿਚ ਵੀ ਗਿਰਾਵਟ ਵੀ ਦਰਜ ਹੋਈ ਸੀ ਅਤੇ ਹੁਣ ਤੱਕ ਕੋਰੀਡੋਰ ਰਾਹੀਂ ਕਰਤਾਰਪੁਰ ਸਾਹਿਬ ਆਉਣ-ਜਾਣ ਵਾਲੇ ਸ਼ਰਧਾਲੂ ਦੀ ਚੰਗੀ ਤਰ੍ਹਾ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਇਹ ਲਾਂਘਾ 31 ਮਾਰਚ ਤੱਕ ਬੰਦ ਰਹੇਗਾ।

ਜੇਕਰ ਪੰਜਾਬ ਦੇ ਗੱਲ ਕੀਤੀ ਜਾਵੇ ਤਾਂ ਹੁਣ ਤੱਕ 1 ਮਰੀਜ਼ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਸਰਕਾਰ ਨੇ ਇਸ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ 31 ਮਾਰਚ ਤੱਕ ਸਿਨੇਮਾ ਘਰਾਂ, ਜਿੰਮ ਅਤੇ ਉਨ੍ਹਾਂ ਸਕੂਲ-ਕਾਲਜਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿਚ ਹੁਣ ਪ੍ਰੀਖਿਆ ਨਹੀਂ ਚੱਲ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਉੱਤੇ ਧਿਆਨ ਨਾ ਦੇਣ ਦੀ ਥਾਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

Leave a Reply

Your email address will not be published. Required fields are marked *