ਕੋਰੋਨਾ ਵਾਇਰਸ : ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਨਹੀਂ ਹੋ ਸਕਣਗੇ ਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 171 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਤਿੰਨ ਲੋਕਾਂ ਦੇ ਮਰਨ ਦੀ ਪੁਸ਼ਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 171 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਤਿੰਨ ਲੋਕਾਂ ਦੇ ਮਰਨ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਅਗਲੇ ਹੁਕਮ ਤੱਕ ਪਹਿਲਾਂ ਹੀ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਸਨ ਅਤੇ ਹੁਣ ਕਰਤਾਰਪੁਰ ਕੌਰੀਡੋਰ ਦੇ ਨਜ਼ਦੀਕ ਸਥਿਤ ਦੂਰਬੀਨ ਦਰਸ਼ਨ ਸਥਾਨ ਨੂੰ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਦਰਅਸਲ ਡੇਰਾ ਬਾਬਾ ਨਾਨਕ ਵਿਚ ਬਾਰਡਰ ਉੱਤੇ ਕਰਤਾਰਪੁਰ ਕੌਰੀਡੋਰ ਦੇ ਨਜਦੀਕ ਸਥਿਤ ਦੂਰਬੀਨ ਰਾਹੀਂ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਿਆ ਕਰਦੇ ਸਨ ਪਰ ਹੁਣ ਕੋਰੋਨਾ ਵਾਇਰਸ ਦੇ ਖੌਫ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਵਧਾਨੀ ਦੇ ਤੌਰ ਉੱਤੇ ਦੂਰਬੀਨ ਦਰਸ਼ਨ ਸਥਾਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨੂੰ ਲੈ ਕੇ ਉੱਥੇ ਪਹੁੰਚ ਸ਼ਰਧਾਲੂਆਂ ਵਿਚ ਵੀ ਮਿਲੀਜੁਲੀ ਪ੍ਰਤੀਕਿਰਿਆ ਵੇਖਣ ਨੂੰ ਮਿਲੀ ਹੈ। ਕੁੱਝ ਸ਼ਰਧਾਲੂ ਇਸ ਫੈਸਲੇ ਨੂੰ ਬਿਲਕੁਲ ਸਹੀ ਕਰਾਰ ਦੇ ਰਹੇ ਸਨ ਅਤੇ ਕਈਆਂ ਦਾ ਕਹਿਣਾ ਸੀ ਕਿ ਦਰਸ਼ਨ ਸਥਾਨ ਨੂੰ ਬੰਦ ਨਹੀਂ ਕਰਨਾ ਚਾਹੀਦਾ ਸੀ।

ਪੰਜਾਬ ਵਿਚ ਕੋਰੋਨਾ ਨਾਲ ਪਹਿਲੀ ਮੌਤ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ ਇਕ ਕੇਸ ਦੀ ਹੀ ਪੁਸ਼ਟੀ ਹੋਈ ਹੈ ਪਰ ਉੱਥੇ ਹੀ ਅੱਜ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਇਕ 70 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਕੁੱਝ ਦਿਨ ਪਹਿਲਾਂ ਹੀ ਇਟਲੀ ਤੋਂ ਭਾਰਤ ਵਾਪਸ ਪਰਤਿਆ ਸੀ ਅਤੇ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਸ ਦੀ ਟ੍ਰੈਵਲ ਹਿਸਟਰੀ ਨੂੰ ਵੇਖਦਿਆਂ ਉਸ ਦੇ ਖੂਨ ਦੇ ਸੈਂਪਲ ਕੋਰੋਨਾ ਵਾਇਰਸ ਦੇ ਸ਼ੱਕ ਅਧੀਨ ਜਾਂਚ ਲਈ ਦਿੱਤੇ ਸਨ ਜਿੱਥੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲੈਦਿਆਂ ਆਉਣ ਵਾਲੇ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਸੂਬੇ ਵਿਚ ਪ੍ਰਾਇਵੇਟ ਅਤੇ ਪਬਲੀਕ ਟਰਾਂਸਪੋਰਟ ਦੀ ਅਵਾਜਾਈ ਉੱਤੇ ਰੋਕ ਲਗਾ ਦਿੱਤੀ ਹੈ।

Leave a Reply

Your email address will not be published. Required fields are marked *