ਬਰਨਾਲਾ ‘ਚ ਵੀ ਕੋਰੋਨਾ ਵਾਇਰਸ ਦਾ ਮਰੀਜ, ਜਾਂਚ ਜਾਰੀ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਚੀਨ ‘ਚ ਵੱਡੇ ਪੱਧਰ ‘ਤੇ ਪੈਰ ਪਸਾਰ ਚੁੱਕੇ ਕਰੋਨਾ ਵਾਇਰਸ ਤੋਂ ਲੋਕ ਡਰੇ ਦਿਖਾਈ ਦੇ ਰਹੇ ਹਨ। ਕਿਸੇ ਤਰ੍ਹਾਂ ਦਾ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਚੀਨ ‘ਚ ਵੱਡੇ ਪੱਧਰ ‘ਤੇ ਪੈਰ ਪਸਾਰ ਚੁੱਕੇ ਕਰੋਨਾ ਵਾਇਰਸ ਤੋਂ ਲੋਕ ਡਰੇ ਦਿਖਾਈ ਦੇ ਰਹੇ ਹਨ। ਕਿਸੇ ਤਰ੍ਹਾਂ ਦਾ ਵੀ ਸ਼ੱਕ ਹੋਣ ‘ਤੇ ਲੋਕ ਤੁਰੰਤ ਡਾਕਟਰਾਂ ਦੀ ਮਦਦ ਲੈ ਰਹੇ ਹਨ। ਭਾਰਤ ‘ਚ ਕਈ ਥਾਂਈ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ‘ਚ ਵੀ ਇਸ ਨਾਲ ਸੰਬੰਧਿਤ ਕੇਸ ਸਾਹਮਣੇ ਆਉਣ ਲੱਗੇ ਹਨ। ਸ਼ੁਕਰਵਾਰ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਿਲ ਇੱਕ ਮਹਿਲਾ ‘ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਮਹਿਲਾ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਇੱਕ ਅਲੱਗ ਵਾਰਡ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਦੱਸ ਦਈਏ ਕਿ, ਉਕਤ ਮਹਿਲਾ ਬਰਨਾਲਾ ਦੇ ਇੱਕ ਨਿੱਜੀ ਸਕੂਲ ਵਿੱਚ ਬਤੌਰ ਅਧਿਆਪਕਾ ਵਜੋਂ ਤਾਇਨਾਤ ਹੈ,  ਜਿਸ ਕਾਰਨ ਮਹਿਲਾ ਪਿਛਲੇ ਦਿਨੀਂ ਚੀਨ ਦੇ ਸ਼ਿਲਾਂਗ ‘ਚ ਸਕੂਲੀ ਵਿਦਿਆਰਥੀਆਂ ਨਾਲ ਟੂਰ ‘ਤੇ ਗਈ ਸੀ ਪਰ ਵਾਪਿਸ ਆਉਣ ‘ਤੇ ਮਹਿਲਾ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਮਹਿਲਾ ਨੂੰ ਬਰਨਾਲਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਮਹਿਲਾ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਜੁਗਲ ਕਿਸ਼ੋਰ ਨੇ ਦੱਸਿਆ ਕਿ, ਉਕਤ ਮਹਿਲਾ ‘ਚ ਕੋਰੋਨਾ ਵਾਇਰਸ ਦੇ ਲੱਛਣ ਜਰੂਰ ਪਾਏ ਗਏ ਹਨ ਪਰ ਹਾਲੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਸਿਵਲ ਸਰਜਨ ਮੁਤਾਬਿਕ ਉਨ੍ਹਾਂ ਪੀੜਤ ਔਰਤ ਦੇ ਖੂਨ ਦੇ ਸੈਂਪਲ ਪੂਨੇ ਜਾਂਚ ਲਈ ਭੇਜੇ ਹਨ। ਸ਼ਨੀਵਾਰ ਨੂੰ ਇਸ ਦੀ ਰਿਪੋਰਟ ਆ ਜਾਵੇਗੀ, ਜਿਸ ਤੋਂ ਬਾਅਦ ਉਕਤ ਅਧਿਆਪਕ ਮਹਿਲਾ ਦਾ ਇਲਾਜ ਕੀਤਾ ਜਾਵੇਗਾ। ਡਾਕਟਰ ਅਨੁਸਾਰ ਪ੍ਰਸ਼ਾਸ਼ਨ ਕੋਰੋਨਾ ਵਾਇਰਸ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਹੈ, ਜੋ ਲੋਕਾਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਰਕ ਕਰ ਰਹੀਆਂ ਹਨ।

ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਨ੍ਹਾ ਕੋਲ 94 ਦੇ ਕਰੀਬ ਕੋਰੋਨਾ ਵਾਇਰਸ ਨਾਲ ਸੰਬੰਧਿਤ ਸ਼ੱਕੀ ਮਾਮਲੇ ਆ ਚੁੱਕੇ ਹਨ, ਜਿਨ੍ਹਾਂ ਚੋਂ 83 ਮਾਮਲੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ, ਬਾਕੀ ਸ਼ੱਕੀ ਮਰੀਜਾਂ ਦੀ ਜਾਂਚ ਵੀ ਚੱਲ ਰਹੀ ਹੈ, ਜਿਸ ਦੀ ਰਿਪਰੋਟ ਵੀ ਛੇਤੀ ਹੀ ਆ ਜਾਵੇਗੀ।

 

Leave a Reply

Your email address will not be published. Required fields are marked *