ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਸਜੀਪੀਸੀ ਨੇ ਲਿਆ ਇਹ ਵੱਡਾ ਫ਼ੈਸਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦਾ ਪ੍ਰਭਾਵ ਹੋਲੀ-ਹੋਲੀ ਪੰਜਾਬ ਵਿਚ ਵੱਧਦਾ ਜਾ ਰਿਹਾ ਹੈ। ਪੂਰੇ ਸੂਬੇ ਵਿਚੋਂ ਹੁਣ ਤੱਕ 7 ਕੇਸਾਂ ਦੀ ਪੁਸ਼ਟੀ ਹੋ ਚੁੱਕੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦਾ ਪ੍ਰਭਾਵ ਹੋਲੀ-ਹੋਲੀ ਪੰਜਾਬ ਵਿਚ ਵੱਧਦਾ ਜਾ ਰਿਹਾ ਹੈ। ਪੂਰੇ ਸੂਬੇ ਵਿਚੋਂ ਹੁਣ ਤੱਕ 7 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਇਕ ਵਿਅਕਤੀ ਨੇ ਆਪਣੀ ਜਾਨ ਵੀ ਗਵਾਈ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਹੁਣ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਨਿਵਾਰ ਅਤੇ ਐਤਵਾਰ ਦੋ ਦਿਨ ਲਈ ਆਪਣਾ ਦਫਤਰ ਬੰਦ ਕਰਨ ਦਾ ਫ਼ੈਸਲਾ ਲਿਆ ਹੈ।

ਐਸਜੀਪੀਸੀ ਨੇ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਆਦਾਤਰ ਸਟਾਫ਼ ਨੂੰ ਛੁੱਟੀ ਦੇ ਦਿੱਤੀ ਹੈ। ਸਿਰਫ ਮਰਿਆਦਾ ਬਰਕਰਾਰ ਰੱਖਣ ਲਈ ਲੋੜੀਂਦਾ ਸਟਾਫ ਹੀ ਡਿਊਟੀ ਉੱਤੇ ਬਲਾਇਆ ਗਿਆ ਹੈ। ਐਸਜੀਪੀਸੀ ਨੇ ਸੰਗਤ ਨੂੰ ਸਿਹਤ ਵਿਭਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ ਨਾਲ ਹੀ ਪ੍ਰਧਾਨ ਮੰਤਰੀ ਵੱਲੋਂ ਐਲਾਨ ਜਨਤਾ ਕਰਫਿਊ ਨੂੰ ਆਪਣਾ ਪੂਰਨ ਸਹਿਯੋਗ ਦੇਣ ਦਾ ਫ਼ੈਸਲਾ ਵੀ ਕੀਤਾ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਉਣ ਵਾਲੀ ਸੰਗਤ ਨੂੰ ਮਹਾਮਾਰੀ ਤੋਂ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾ ਚੌਕਸ ਹੈ।

Image result for harmandir sahib

ਕੋਰੋਨਾ ਵਾਇਰਸ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਆਮਦ ਉੱਤੇ ਵੀ ਅਸਰ ਪਿਆ ਹੈ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਕਮੀ ਵੇਖਣ ਨੂੰ ਮਿਲੀ ਹੈ। ਉੱਥੇ ਹੀ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦਾ ਪਹਿਲਾਂ ਤਾਪਮਾਨ ਚੈਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਥਾਂ-ਥਾਂ ਉੱਤੇ ਹੱਥ ਸਾਫ ਕਰਨ ਲਈ ਸੈਨਾਟਾਈਜਰ ਰੱਖੇ ਗਏ ਹਨ ਅਤੇ ਟਾਵਲਾਂ ਦੀ ਥਾਂ ਟੀਸੂ ਪੇਪਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਦਰਬਾਰ ਸਾਹਿਬ ਦੇ ਨੇੜੇ ਮੈਡੀਕਲ ਸਹੂਲਤਾਂ ਨਾਲ ਲੈਸ ਇਕ ਐਮਬੂਲੈਂਸ ਵੀ ਤਾਇਨਾਤ ਕੀਤੀ ਗਈ ਹੈ।

 

Leave a Reply

Your email address will not be published. Required fields are marked *