ਚੀਨ ਤੋਂ ਵਾਪਸ ਪਰਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵੀ ਆਈਸੋਲੇਸ਼ਨ ਵਾਰਡ ‘ਚ ਭਰਤੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦਾ ਕੇਂਦਰ ਚੀਨ ਇਸ ਮਹਾਮਾਰੀ ਨਾਲ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ। ਇਸ ਵਾਇਰਸ ਨੇ ਚੀਨ ਦੇ 3200 ਤੋਂ ਜਿਆਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦਾ ਕੇਂਦਰ ਚੀਨ ਇਸ ਮਹਾਮਾਰੀ ਨਾਲ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ। ਇਸ ਵਾਇਰਸ ਨੇ ਚੀਨ ਦੇ 3200 ਤੋਂ ਜਿਆਦਾ ਲੋਕਾਂ ਦੀ ਜਾਨ ਲੈ ਲਈ ਹੈ ਜਦਕਿ 80 ਹਜਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਜਿਸ ਕਰਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੂਰੇਸ਼ੀ ਨੂੰ ਵੀ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਕਿਉਂਕਿ ਉਹ ਵੀ ਚੀਨ ਤੋਂ ਵਾਪਸ ਆਪਣੇ ਦੇਸ਼ ਪਾਕਿਸਤਾਨ ਪਰਤੇ ਸਨ।

Image result for shah mahmood qureshi

ਪਾਕਿਸਤਾਨ ਦੇ ਇਕ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਮਹਿਮੂਦ ਕੂਰੇਸ਼ੀ ਨੇ ਦੱਸਿਆ ਕਿ ਉਹ ਅੱਜ ਬੁੱਧਵਾਰ ਨੂੰ ਵੀ ਚੀਨ ਤੋਂ ਵਾਪਸ ਪਾਕਿਸਤਾਨ ਪਰਤੇ ਹਨ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਦੀ ਜਰੂਰਤ ਮਹਿਸੂਸ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਹੈ ਅਤੇ ਰਿਪੋਰਟ ਆਉਣ ਤੱਕ ਸਾਵਧਾਨੀ ਦੇ ਤੌਰ ਤੇ ਉਹ ਪੰਜ ਦਿਨ ਆਈਸੋਲੇਸ਼ਨ ਵਾਰਡ ਵਿਚ ਹੀ ਰਹਿਣਗੇ।

ਦਰਅਸਲ ਗੁਆਂਢੀ ਦੇਸ਼ ਪਾਕਿਸਤਾਨ ਵਿਚ ਭਾਰਤ ਤੋਂ ਵੀ ਜਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਰਕੇ ਉੱਥੇ ਵੀ ਵਿਦੇਸ਼ ਤੋਂ ਪਰਤਨ ਵਾਲੇ ਹਰ ਨਾਗਰਿਕ ਦਾ ਟੈਸਟ ਕਰਵਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸਲਾਮਿਕ ਦੇਸ਼ ਪਾਕਿਸਤਾਨ ਵਿਚ ਹੁਣ ਤੱਕ 230 ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਿਕ 1 ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ ਵਿਚ ਸਥਿਤੀ ਕੰਟਰੋਲ ਚ ਹੈ ਲੋਕਾਂ ਨੂੰ ਕੇਵਲ ਸਾਵਧਾਨੀ ਵਰਤਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੁਨੀਆ ਦੇ 7800 ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਿਆ ਹੈ ਉੱਥੇ ਹੀ 1 ਲੱਖ 98 ਹਜਾਰ ਤੋਂ ਜਿਆਦਾ ਲੋਕ ਇਸ ਮਹਾਮਾਰੀ ਨਾਲ ਪੀੜਤ ਹਨ। ਉੱਥੇ ਹੀ ਭਾਰਤ ਵਿਚ ਵੀ 147 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 3 ਲੋਕਾਂ ਨੇ ਆਪਣੀ ਜਾਨ ਗਵਾਈ ਹੈ।

Leave a Reply

Your email address will not be published. Required fields are marked *