ਨਵੀਂ ਦਿੱਲੀ- ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮੀਕਰੋਨ ਦੇ ਮਾਮਲੇ ਵੀ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 703 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮਾਈਕ੍ਰੋਨ ਵੇਰੀਐਂਟ ਦੇ 9,692 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿੱਚ ਰੋਜ਼ਾਨਾ ਪਾਜ਼ੇਟੀਵਿਟੀ ਦਰ ਹੁਣ 17.94 ਫੀਸਦ ਹੈ।
Also Read: ਪੰਜਾਬ ਤੇ ਹਰਿਆਣਾ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ, 3 ਦਿਨ ਪੈ ਸਕਦੈ ਮੀਂਹ
ਐਕਟਿਵ ਕੇਸ ਵਧ ਕੇ 20 ਲੱਖ 18 ਹਜ਼ਾਰ 825 ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 20 ਲੱਖ 18 ਹਜ਼ਾਰ 825 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 88 ਹਜ਼ਾਰ 396 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 51 ਹਜ਼ਾਰ 777 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 60 ਲੱਖ 58 ਹਜ਼ਾਰ 806 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
Also Read: ਸੀਰੀਆ ਦੇ ਅਫਰੀਨ ਸ਼ਹਿਰ ‘ਚ ਰਾਕੇਟ ਹਮਲਾ, 6 ਹਲਾਕ
ਹੁਣ ਤੱਕ 160 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 160 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 70 ਲੱਖ 49 ਹਜ਼ਾਰ 779 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 160 ਕਰੋੜ 43 ਲੱਖ 70 ਹਜ਼ਾਰ 484 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।



