ਕੋਰੋਨਾ ਦੀ ਬੇਕਾਬੂ ਰਫ਼ਤਾਰ, ਦੇਸ਼ ‘ਚ 1.17 ਲੱਖ ਨਵੇਂ ਮਾਮਲੇ, ਓਮੀਕਰੋਨ ਦਾ ਅੰਕੜਾ 3000 ਤੋਂ ਪਾਰ

ਨਵੀਂ ਦਿੱਲੀ- ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ…

ਨਵੀਂ ਦਿੱਲੀ- ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 1 ਲੱਖ 17 ਹਜ਼ਾਰ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 302 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ 3007 ਮਾਮਲੇ ਸਾਹਮਣੇ ਆ ਚੁੱਕੇ ਹਨ।

Also Read:  PM ਮੋਦੀ ਦੀ ਸੁਰੱਖਿਆ ਦਾ ਮਾਮਲਾ: ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਰਿਪੋਰਟ, ਪੜੋ ਖਬਰ

ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 3 ਲੱਖ 71 ਹਜ਼ਾਰ 63 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 178 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 30 ਹਜ਼ਾਰ 836 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 43 ਲੱਖ 71 ਹਜ਼ਾਰ 845 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਤਿੰਨ ਕਰੋੜ 52 ਲੱਖ 26 ਹਜ਼ਾਰ 386 ਮਾਮਲੇ ਸਾਹਮਣੇ ਆ ਚੁੱਕੇ ਹਨ।

Also Read: ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 149 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 94 ਲੱਖ 47 ਹਜ਼ਾਰ 56 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 149 ਕਰੋੜ 66 ਲੱਖ 81 ਹਜ਼ਾਰ 156 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

Also Read: ਕੈਨੇਡਾ ਦੇ NDP ਆਗੂ ਜਗਮੀਤ ਸਿੰਘ ਦੇ ਘਰ ਆਈ ‘ਨੰਨ੍ਹੀ ਪਰੀ’

ਦੇਸ਼ ਵਿੱਚ ਹੁਣ ਤੱਕ 3007 ਲੋਕ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋਏ ਹਨ, ਜਿਨ੍ਹਾਂ ਵਿੱਚੋਂ 1199 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ ਰਾਜਾਂ ਦੀ ਗਿਣਤੀ 7 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ। ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੜੀਸਾ ਦੇ ਬਲਾਂਗੀਰ ਜ਼ਿਲ੍ਹੇ ਵਿੱਚ ਇੱਕ 50 ਸਾਲਾ ਔਰਤ ਨੇ ਦਮ ਤੋੜ ਦਿੱਤਾ। ਓਡੀਸ਼ਾ ਵਿੱਚ ਓਮੀਕਰੋਨ ਨਾਲ ਮੌਤ ਦਾ ਇਹ ਪਹਿਲਾ ਮਾਮਲਾ ਹੈ, ਜਦੋਂ ਕਿ ਦੇਸ਼ ਵਿੱਚ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ ਰਾਜਸਥਾਨ ਦੇ ਉਦੈਪੁਰ ਵਿੱਚ ਓਮੀਕਰੋਨ ਕਾਰਨ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *