ਨਵੀਂ ਦਿੱਲੀ- ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਵਧੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2 ਲੱਖ 85 ਹਜ਼ਾਰ 914 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 665 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.16 ਪ੍ਰਤੀਸ਼ਤ ਹੈ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਨਾਲੋਂ ਅੱਜ 11.7 ਫੀਸਦੀ ਵੱਧ ਮਾਮਲੇ ਸਾਹਮਣੇ ਆਏ ਹਨ।
Also Read: 73ਵਾਂ ਗਣਤੰਤਰ ਦਿਵਸ: ਇਨ੍ਹਾਂ ਸਿਆਸੀ ਹਸਤੀਆਂ ਨੇ ਦਿੱਤੀਆਂ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 22 ਲੱਖ 23 ਹਜ਼ਾਰ 18 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 91 ਹਜ਼ਾਰ 127 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 99 ਹਜ਼ਾਰ 73 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 73 ਲੱਖ 70 ਹਜ਼ਾਰ 971 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।
Also Read: ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਐਲਾਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 163 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 59 ਲੱਖ 50 ਹਜ਼ਾਰ 731 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 163 ਕਰੋੜ 58 ਲੱਖ 44 ਹਜ਼ਾਰ 536 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।



