ਨਵੀਂ ਦਿੱਲੀ- ਦੇਸ਼ ‘ਚ ਅੱਜ ਜਾਨਲੇਵਾ ਕੋਰੋਨਾ ਵਾਇਰਸ (Coronavirus) ਮਹਾਮਾਰੀ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 30 ਹਜ਼ਾਰ 615 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 514 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 27 ਹਜ਼ਾਰ 409 ਕੇਸ ਦਰਜ ਕੀਤੇ ਗਏ ਸਨ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਵਧੇ ਹਨ।
Also Read: ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪੁੱਜੇ CM ਚੰਨੀ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 3 ਲੱਖ 7 ਹਜ਼ਾਰ 240 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 9 ਹਜ਼ਾਰ 872 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 18 ਲੱਖ 43 ਹਜ਼ਾਰ 446 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।
Also Read: ਪੂਰੇ ਦੇਸ਼ ‘ਚ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਗੁਰੂ ਰਵਿਦਾਸ ਜੈਅੰਤੀ
ਦੱਸ ਦੇਈਏ ਕਿ ਦੱਖਣੀ ਰਾਜ ਕੇਰਲ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੇ ਕੇਸਾਂ ਦੀ ਗਿਣਤੀ 10,000 ਤੋਂ ਹੇਠਾਂ ਜਾਣ ਤੋਂ ਬਾਅਦ ਮੰਗਲਵਾਰ ਨੂੰ 11,776 ਨਵੇਂ ਕੇਸ ਸਾਹਮਣੇ ਆਉਣ ਨਾਲ ਰੋਜ਼ਾਨਾ ਮਾਮਲਿਆਂ ਵਿੱਚ ਅੰਸ਼ਕ ਵਾਧਾ ਦਰਜ ਕੀਤਾ ਗਿਆ। ਇਸ ਨਾਲ ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 64,28,148 ਹੋ ਗਈ ਹੈ। ਮੰਗਲਵਾਰ ਨੂੰ ਰਾਜ ਵਿੱਚ ਕੋਵਿਡ ਕਾਰਨ 304 ਲੋਕਾਂ ਦੀ ਮੌਤ ਹੋ ਗਈ, ਇਸ ਨਾਲ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 62,681 ਹੋ ਗਈ ਹੈ। ਕੇਰਲ ਦੇ ਹਸਪਤਾਲ ਤੋਂ ਸੋਮਵਾਰ ਨੂੰ 32,027 ਲੋਕਾਂ ਨੂੰ ਛੁੱਟੀ ਮਿਲਣ ਦੇ ਨਾਲ ਰਾਜ ਵਿੱਚ ਹੁਣ ਤੱਕ ਸੰਕਰਮਣ ਮੁਕਤ ਲੋਕਾਂ ਦੀ ਕੁੱਲ ਗਿਣਤੀ 62,40,864 ਹੋ ਗਈ ਹੈ।



