ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਦਾ ਕਹਿਰ ਅਜੇ ਜਾਰੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਅਜੇ ਵੀ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਦੇ 25 ਹਜ਼ਾਰ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂਕਿ ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ 354 ਰਹੀ। ਜਾਣੋ ਅੱਜ ਦੇਸ਼ ਵਿਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਪੜੋ ਹੋਰ ਖਬਰਾਂ: ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀ
39 ਹਜ਼ਾਰ 486 ਲੋਕ ਠੀਕ ਹੋਏ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 39 ਹਜ਼ਾਰ 486 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 17 ਲੱਖ 20 ਹਜ਼ਾਰ 112 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਐਕਟਿਵ ਕੇਸ ਤਿੰਨ ਲੱਖ 19 ਹਜ਼ਾਰ 551 ਤੱਕ ਆ ਗਏ ਹਨ।
ਪੜੋ ਹੋਰ ਖਬਰਾਂ: ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’
ਹੁਣ ਤੱਕ 4 ਲੱਖ 35 ਹਜ਼ਾਰ 110 ਲੋਕਾਂ ਦੀ ਮੌਤ
ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਤਿੰਨ ਕਰੋੜ 24 ਲੱਖ 74 ਹਜ਼ਾਰ 773 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ ਹੁਣ ਤੱਕ 4 ਲੱਖ 35 ਹਜ਼ਾਰ 110 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜੋ ਹੋਰ ਖਬਰਾਂ: ਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀ
ਇਸ ਦੇ ਨਾਲ ਹੀ ਪਿਛਲੇ ਦਿਨ ਦੇਸ਼ ਵਿਚ ਕੋਰੋਨਾ ਵੈਕਸੀਨ ਦੀਆਂ 63 ਲੱਖ 85 ਹਜ਼ਾਰ 298 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਟੀਕਾਕਰਣ ਦਾ ਕੁੱਲ ਅੰਕੜਾ 58 ਕਰੋੜ 89 ਲੱਖ 97 ਹਜ਼ਾਰ 805 ਤੱਕ ਪਹੁੰਚ ਗਿਆ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ 23 ਅਗਸਤ 2021 ਤੱਕ ਭਾਰਤ ਵਿਚ 50 ਕਰੋੜ 93 ਲੱਖ 91 ਹਜ਼ਾਰ 792 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਕੱਲ੍ਹ 16 ਲੱਖ 47 ਹਜ਼ਾਰ 526 ਟੈਸਟ ਕੀਤੇ ਗਏ ਸੀ।





