ਨਵੀਂ ਦਿੱਲੀ- ਦੇਸ਼ ਵਿਚ ਜਾਨਲੇਵਾ ਕੋਰੋਨਾ ਵਾਇਰਸ ਦੀ ਮੁੜ ਤੋਂ ਰਫਤਾਰ ਬੇਕਾਬੂ ਹੋ ਰਹੀ ਹੈ। ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਵੇਰੀਐਂਟ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 58,097 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 534 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ 2135 ਮਾਮਲੇ ਸਾਹਮਣੇ ਆ ਚੁੱਕੇ ਹਨ।
Also Read: ਕਸ਼ਮੀਰ: ਪੁਲਵਾਮਾ ਮੁਕਾਬਲੇ ‘ਚ ਇਕ ਪਾਕਿਸਤਾਨੀ ਸਮੇਤ JeM ਦੇ ਤਿੰਨ ਅੱਤਵਾਦੀ ਢੇਰ
ਹੁਣ ਤੱਕ 4,82,551 ਲੋਕਾਂ ਦੀ ਮੌਤ
ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 2 ਲੱਖ 14 ਹਜ਼ਾਰ 4 ਹੋ ਗਈ ਹੈ। ਉੱਥੇ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,82,551 ਹੋ ਗਈ ਹੈ। ਅੰਕੜਿਆਂ ਮੁਤਾਬਕ ਬੀਤੇ ਦਿਨ 15 ਹਜ਼ਾਰ 389 ਲੋਕ ਠੀਕ ਹੋਏ, ਜਿਸ ਦੇ ਬਾਅਦ ਹੁਣ ਤੱਕ 3,43,21,803 ਲੋਕ ਇਸ ਇਨਫੈਕਸ਼ਨ ਤੋਂ ਮੁਕਤ ਹੋ ਚੁੱਕੇ ਹਨ।
Also Read: PM ਮੋਦੀ ਦੀ ਪੰਜਾਬ ਰੈਲੀ ਅੱਜ, ਰੱਖਣਗੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ-ਪੱਥਰ
ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਦੇ ਤਹਿਤ ਅਜੇ ਤੱਕ ਕੋਰੋਨਾ ਵਾਇਰਸ ਰੋਕੂ ਟੀਕਿਆਂ ਦੀਆਂ 147 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 96.43 ਲੱਖ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਹੁਣ ਤੱਕ ਵੈਕਸੀਨ ਦੀ 147,72,08,846 ਡੋਜ਼ ਦਿੱਤੇ ਜਾ ਚੁੱਕੇ ਹਨ।
Also Read: ਪਟਿਆਲਾ ‘ਚ ਕੋਰੋਨਾ ਦਾ ਵੱਡਾ ਧਮਾਕਾ, 366 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਦੇਸ਼ ਵਿਚ ਓਮੀਕਰੋਨ ਦੇ 2135 ਮਾਮਲੇ ਦਰਜ
ਦੇਸ਼ ਵਿਚ ਹੁਣ ਤੱਕ ਓਮੀਕਰੋਨ ਵੇਰੀਐਂਟ ਕਾਰਨ 2135 ਲੋਕ ਇਨਫੈਕਟਿਡ ਹੋ ਚੁੱਕੇ ਹਨ। ਦੇਸ਼ ਵਿਚ ਇਸ ਵੇਰੀਐਂਟ ਕਾਰਨ ਇਨਫੈਕਸ਼ਨ ਦੀ ਲਪੇਟ ਵਿਚ ਆਏ ਸੂਬਿਆਂ ਦੀ ਗਿਣਤੀ 24 ਹੋ ਗਈ ਹੈ। ਸਭ ਤੋਂ ਵਧੇਰੇ ਮਾਮਲੇ ਮਹਾਰਾਸ਼ਟਰ ਤੇ ਰਾਜਧਾਨੀ ਦਿੱਲੀ ਵਿਚ ਹਨ। ਇਸ ਤੋਂ ਬਾਅਦ ਤੀਜੇ ਨੰਬਰ ਉੱਤੇ ਕੇਰਲ ਹੈ। ਮਹਾਰਾਸ਼ਟਰ ਵਿਚ ਹੁਣ ਤੱਖ ਓਮੀਕਰੋਨ ਕਾਰਨ 653, ਦਿੱਲੀ ਵਿਚ 464 ਤੇ ਕੇਰਲ ਵਿਚ 185 ਲੋਕ ਇਨਫੈਕਟਿਡ ਹੋਏ ਹਨ।



