ਮੁੰਬਈ- ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਰਾਜ ਮੰਤਰੀ ਭਾਰਤੀ ਪਵਾਰ ਕੋਰੋਨਾ ਨਾਲ ਇਨਫੈਕਟਿਡ ਪਾਈ ਗਈ ਹੈ। ਭਾਰਤੀ ਪਵਾਰ ਨੇ ਵੀਰਵਾਰ ਨੂੰ ਟਵੀਟ ਕਰਕੇ ਲਿਖਿਆ ਕਿ ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਮੈਂ ਘਰ ਵਿਚ ਕੁਆਰੰਟੀਨ ਹਾਂ। ਪਿਛਲੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਕੋਵਿਡ ਟੈਸਟ ਕਰਵਾ ਲੈਣ ਤੇ ਇਸ ਦੀ ਰੋਕਥਾਮ ਲਈ ਨਿਯਮਾਂ ਦਾ ਪਾਲਣ ਕਰਨ।
Also Read: ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ, ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਲਾਈ ਰੋਕ
ਭਾਰਤੀ ਪਵਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲੇ ਦੇ ਡਿੰਡੋਰੀ ਤੋਂ ਲੋਕਸਭਾ ਮੈਂਬਰ ਹਨ। ਇਸ ਹਫਤੇ ਦੀ ਸ਼ੁਰੂਆਤ ਵਿਚ ਦੱਖਣੀ ਮੁੰਬਈ ਤੋਂ ਲੋਕ ਸਭਾ ਮੈਂਬਰ ਅਰਵਿੰਦ ਸਾਵੰਤ, ਮਹਾਰਾਸ਼ਟਰ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਵਿਧਾਇਕ ਵਿਦਿਆ ਠਾਕੁਰ ਵੀ ਇਨਫੈਕਟਿਡ ਹੋ ਚੁੱਕੇ ਹਨ। ਪਿਛਲੇ ਹਫਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਸੀ ਕਿ ਸੂਬੇ ਵਿਚ 10 ਮੰਤਰੀਆਂ ਤੇ 20 ਵਿਧਾਇਕ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ।
Also Read: ਸੂਰਤ ਦੀ ਕੈਮੀਕਲ ਫੈਕਟਰੀ ‘ਚ ਗੈਸ ਲੀਕ ਕਾਰਨ 6 ਦੀ ਮੌਤ ਤੇ 20 ਗੰਭੀਰ



