ਨਵੀਂ ਦਿੱਲੀ- ਕੋਵੀਸ਼ੀਲਡ ਵੈਕਸੀਨ ਦੀ ਲਾਗਤ ਅੱਧੇ ਤੋਂ ਵੱਧ ਘਟਾਈ ਗਈ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਦਾ ਕਹਿਣਾ ਹੈ ਕਿ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਪ੍ਰਾਈਵੇਟ ਹਸਪਤਾਲਾਂ ਲਈ ਕੋਵਿਸ਼ੀਲਡ ਵੈਕਸੀਨ ਦੀ ਕੀਮਤ 600 ਰੁਪਏ ਤੋਂ ਘਟਾ ਕੇ 225 ਰੁਪਏ ਕਰਨ ਦਾ ਫੈਸਲਾ ਕੀਤਾ ਹੈ।
Also Read: ਸਕੂਲਾਂ ਦੀਆਂ ਵਧੀਆਂ ਫੀਸਾਂ ਉੱਤੇ ਸਖਤੀ ਦੀ ਤਿਆਰੀ ‘ਚ ਮਾਨ ਸਰਕਾਰ, 419 ਸਕੂਲਾਂ ਦੀ ਹੋਵੇਗੀ ਜਾਂਚ
ਅਦਾਰ ਪੂਨਾਵਾਲਾ ਨੇ ਕਿਹਾ ਕਿ ਸਾਨੂੰ ਇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਸਰਕਾਰ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ SII ਨੇ ਪ੍ਰਾਈਵੇਟ ਹਸਪਤਾਲਾਂ ਲਈ ਕੋਵਿਸ਼ਿਲਡ ਵੈਕਸੀਨ ਦੀ ਕੀਮਤ 600 ਰੁਪਏ ਤੋਂ ਘਟਾ ਕੇ 225 ਰੁਪਏ ਪ੍ਰਤੀ ਖੁਰਾਕ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 18+ ਉਮਰ ਵਰਗ ਲਈ ਸਾਵਧਾਨੀ ਦੀਆਂ ਖੁਰਾਕਾਂ ਖੋਲ੍ਹਣ ਦੇ ਕੇਂਦਰ ਦੇ ਇਸ ਫੈਸਲੇ ਦੀ ਇੱਕ ਵਾਰ ਫਿਰ ਸ਼ਲਾਘਾ ਕਰਦੇ ਹਨ।
Also Read: ਲਸ਼ਕਰ ਮੁਖੀ ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੂੰ ਭਾਰਤ ਨੇ ਕੀਤਾ ਅੱਤਵਾਦੀ ਐਲਾਨ
ਆਮ ਲੋਕਾਂ ਦੇ ਹਿੱਤ ਵਿੱਚ ਸੀਰਮ ਇੰਸਟੀਚਿਊਟ ਆਫ਼ ਇੰਡੀਆ ਅਤੇ ਭਾਰਤ ਬਾਇਓਟੈਕ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਬੱਚਿਆਂ ਲਈ ਬੂਸਟਰ ਡੋਜ਼ ਲਈ ਆਪਣੇ ਟੀਕੇ ਦੀ ਕੀਮਤ ਘਟਾ ਕੇ 220 ਰੁਪਏ ਦੇ ਨਾਲ ਜੀਐਸਟੀ ਕਰਨ ਦਾ ਫੈਸਲਾ ਕੀਤਾ ਹੈ। ਹੁਣ, Covisheild, Covaxin ਅਤੇ Covovax GST ਦੇ ਨਾਲ 220 ਰੁਪਏ ਵਿਚ ਨਿੱਜੀ ਟੀਕਾ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਪ੍ਰਾਪਤ ਕੀਤੇ ਜਾ ਸਕਦੇ ਹਨ।



