ਨਵੀਂ ਦਿੱਲੀ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵਲੋਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਨ੍ਹਾਂ ਨੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਹਲੀ ਵਿੱਚ ਹੋ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਹਰਭਜਨ ਨੇ ਕਿਹਾ ਕਿ ਉਸ ਨੇ ਤਾਂ ਸਿਰਫ ਘੱਲੂਘਾਰੇ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐਪ ਫਾਰਵਰਡ ਸ਼ੇਅਰ ਕਰਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ
ਹਰਭਜਨ ਨੇ ਮੁਆਫ਼ੀ ਮੰਗਦਿਆਂ ਕਿਹਾ ‘ਮੈਂ ਕਾਹਲੀ ਵਿੱਚ ਪੋਸਟ ਕਰ ਦਿੱਤੀ ਤੇ ਕੰਟੈਂਟ ਉਤੇ ਧਿਆਨ ਨਹੀਂ ਦਿੱਤਾ ਕਿ ਇਹ ਕਿਸ ਗੱਲ ਦੀ ਤਰਜਮਾਨੀ ਕਰਦਾ ਹੈ। ਇਹ ਮੇਰੀ ਗ਼ਲਤੀ ਸੀ ਤੇ ਮੈਂ ਮੰਨਦਾ ਹਾਂ। ਕਿਸੇ ਵੀ ਪੱਧਰ ’ਤੇ ਮੈਂ ਪੋਸਟ ਨਾਲ ਜੁੜੇ ਵਿਚਾਰਾਂ ਦੀ ਹਮਾਇਤ ਨਹੀਂ ਕਰਦਾ। ਮੈਂ ਸਿੱਖ ਹਾਂ ਤੇ ਭਾਰਤ ਲਈ ਲੜਾਂਗਾ, ਭਾਰਤ ਦੇ ਵਿਰੁੱਧ ਨਹੀਂ।’ਹਰਭਜਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹ ਮੁਆਫ਼ੀ ਮੰਗਦਾ ਹੈ।
My heartfelt apology to my people..




