ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਕਰੋੜਾਂ ਰੁਪਏ ਦਾ ਸਾਮਾਨ ਜ਼ਬਤ ਕੀਤਾ ਹੈ।
Also Read: ਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2.34 ਲੱਖ ਤੋਂ ਵਧੇਰੇ ਮਾਮਲੇ, 893 ਲੋਕਾਂ ਦੀ ਮੌਤ
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨੀ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਨਫੋਰਸਮੈਂਟ ਵਿੰਗ ਨੇ 74.64 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
Also Read: 4 ਦਿਨ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਰਫਬਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ
ਉਨ੍ਹਾਂ ਦੱਸਿਆ ਕਿ 1176 ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਵਜੋਂ 2727 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1808 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ।

