ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਅੱਜ ਪੰਜਾਬ ਕੈਬਨਿਟ ਨੇ ਮੀਟਿੰਗ ਵਿਚ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਵਿਚ ਕਰਫਿਊ ਦੀ ਮਿਆਦ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਵਿਚ ਕਰਫਿਊ ਵਧਾਉਣ ਨੂੰ ਲੈ ਕੇ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਜਿਸ ਉੱਤੇ ਹੁਣ ਪੰਜਾਬ ਕੈਬਨਿਟ ਨੇ ਮੋਹਰ ਲਗਾ ਦਿੱਤੀ ਹੈ।
BREAKING:
PUNJAB CABINET @capt_amarinder UNANIMOUSLY APPROVES EXTENSION OF PUNJAB CURFEW/ LOCKDOWN till 30 April, 2020/ 1st May, 2020.
Extension by 21 days from today. Strict enforcement.
— KBS Sidhu, ex-IAS 🇮🇳 (@kbssidhu1961) April 10, 2020
ਕਰਫਿਊ ਵਧਾਉਣ ਦੀ ਜਾਣਕਾਰੀ ਖੁਦ ਪੰਜਾਬ ਸਰਕਾਰ ਦੇ ਸਪੈਸ਼ਲ ਚੀਫ ਸੈਕਟਰੀ ਕੇਬੀਐਸ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਪੰਜਾਬ ਕੈਬਨਿਟ ਨੇ ਸੂਬੇ ਵਿਚ ਕਰਫਿਊ ਦੀ ਮਿਆਦ 30 ਅਪ੍ਰੈਲ ਅਤੇ ਲਾਕਡਾਊਨ 1 ਮਈ ਤੱਕ ਵਧਾਉਣ ਦੀ ਮੰਜ਼ੂਰੀ ਦੇ ਦਿੱਤੀ ਹੈ”। ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪੇਜ ਤੋਂ ਲਾਇਵ ਹੋ ਕੇ ਗੱਲਬਾਤ ਕਰਨ ਦੌਰਾਨ ਸੂਬੇ ਵਿਚ ਕਰਫਿਊ ਦੀ ਮਿਆਦ ਵਧਾਉਣ ਦੇ ਸੰਕੇਤ ਦਿੱਤੇ ਸਨ। ਸੀਐਮ ਕੈਪਟਨ ਨੇ ਇਹ ਵੀ ਕਿਹਾ ਸੀ ਕਿ ਪੂਰੇ ਦੇਸ਼ ਵਿਚ ਅਜੇ ਲਾਕਡਾਊਨ ਨੂੰ ਖਤਮ ਨਹੀਂ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਪੰਜਾਬ ਵਿਚ ਲਗਾਤਾਰ ਵੱਧ ਰਹੀ ਹੈ ਹੁਣ ਤੱਕ ਸੂਬੇ ਵਿਚੋਂ 132 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 11 ਲੋਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਵਲ ਉੜੀਸਾ ਸਰਕਾਰ ਨੇ 14 ਅਪ੍ਰੈਲ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ ਆਪਣੇ ਸੂਬੇ ਵਿਚ 30 ਅਪ੍ਰੈਲ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ।
