ਲੁਧਿਆਣਾ – ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਵਧਣ ਕਰਕੇ ਵੱਖ ਵੱਖ ਸੂਬਿਆਂ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਅੱਜ ਲੁਧਿਆਣਾ ‘ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਵਧਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਪਹਿਰ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਦੇਸ਼ ਭਰ ਵਿਚ ਕੋਰੋਨਾ ਦੇ ਕੇਸ ਅੱਗੇ ਨਾਲੋੋ ਘੱਟ ਗਏ ਹਨ ਤੇ ਪਿਛਲੇ 24 ਘੰਟਿਆਂ ਵਿਚ ਨਵੇਂ 3.11 ਲੱਖ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ 21 ਅਪਰੈਲ ਨੂੰ 2.95 ਲੱਖ ਕਰੋਨਾ ਪਾਜ਼ੇਟਿਵ ਕੇਸ ਸਨ, ਉਸ ਤੋਂ ਬਾਅਦ ਇਹ ਅੰਕੜੇ ਰੋਜ਼ਾਨਾ ਵਧਦੇ ਗਏ।
