ਪੰਜਾਬ ਕਰਫਿਊ : ਦੁਕਾਨਾਂ ਨੂੰ ਕਰਵਾਇਆ ਜਾ ਰਿਹੈ ਬੰਦ, ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਕੀਤੀ ਜਾ ਰਹੀ ਹੈ ਅਪੀਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਲਾਕਡਾਊਨ ਦੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ ਜਿਸ ਤਹਿਤ ਕਿਸੇ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਲਾਕਡਾਊਨ ਦੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ ਜਿਸ ਤਹਿਤ ਕਿਸੇ ਨੂੰ ਵੀ ਕਿਸੇ ਤਰ੍ਹਾ ਦੀ ਰਿਆਇਤ ਨਹੀਂ ਦਿੱਤੀ ਜਾਵੇਗੀ। ਹੁਣ ਇਸੇ ਨੂੰ ਲੈ ਕੇ ਵੱਖ-ਵੱਖ ਜਿਲ੍ਹਿਆਂ ਦਾ ਪ੍ਰਸ਼ਾਸਨ ਅਲਰਟ ਹੋ ਗਿਆ ਹੈ ਅਤੇ ਵੱਖ-ਵੱਖ ਥਾਵਾਂ ਉੱਤੇ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ ਨਾਲ ਹੀ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਦਰਅਸਲ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੂਰੇ ਸੂਬੇ ਵਿਚ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਹਨ ਜਿਸ ਦੀ ਜਾਣਕਾਰੀ ਖੁਦ ਪੰਜਾਬ ਸਰਕਾਰ ਦੇ ਅਧਿਕਾਰਕ ਟਵਿਟਰ ਹੈਂਡਲ ਉੱਤੇ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨਾਲ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ ਅਤੇ ਇਨ੍ਹਾਂ ਹੁਕਮਾਂ ਨੂੰ ਸਾਰੇ ਜਿਲ੍ਹਿਆਂ ਦੇ ਡੀਸੀਆਂ ਨੂੰ ਸਖਤ ਤਰੀਕੇ ਨਾਲ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ।

ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਵੱਖ-ਵੱਖ ਥਾਵਾਂ ਉੱਤੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ ਅਤੇ ਦੁਕਾਨਾਂ, ਬਜ਼ਾਰਾਂ, ਪੈਟਰੋਲ ਪੰਪਾਂ,ਲੋਕਾਂ ਅਤੇ ਟਰ੍ਰੈਫਿਕ ਦੀ ਅਵਾਜਾਈ ਨੂੰ ਬੰਦ ਕਰਵਾਉਣ ਵਿਚ ਜੁਟ ਗਿਆ ਹੈ। ਸੜਕਾਂ ਉੱਤੇ ਜਾ ਰਹੇ ਲੋਕਾਂ ਨੂੰ ਵਾਪਸ ਘਰਾਂ ਵੱਲ ਨੂੰ ਮੋੜਿਆ ਜਾ ਰਿਹਾ ਹੈ। ਪੁਲਿਸ ਦੁਆਰਾ ਸਪੀਕਰਾਂ ਰਾਹੀਂ ਅਨਾਊਸਮੈਂਟ ਕਰ ਕੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਲਾਕਡਾਊਨ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਉਸ ਦੌਰਾਨ ਕੁੱਝ ਲੋੜੀਂਦੀ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਗਈਆ ਸਨ ਪਰ ਲਾਕਡਾਊਨ ਦਾ ਸੂਬੇ ਵਿਚ ਜਿਆਦਾ ਅਸਰ ਵੇਖਣ ਨੂੰ ਨਹੀਂ ਮਿਲ ਪਾਇਆ। ਲੋਕ ਪਹਿਲਾਂ ਦੀ ਤਰ੍ਹਾ ਹੀ ਘਰੋਂ ਬਾਹਰ ਨਿਕਲ ਰਹੇ ਸਨ ਜਿਸ ਤੋਂ ਬਾਅਦ ਸਰਕਾਰ ਨੇ ਪੂਰੀ ਤਰ੍ਹਾ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ।

Leave a Reply

Your email address will not be published. Required fields are marked *