ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਨੂੰ ਲੈਕੇ ਹਰ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਹਰ ਤਰ੍ਹਾਂ ਦਾ ਨਸ਼ਾ ਬਰਾਮਦ ਵੀ ਹੋ ਰਿਹਾ ਹੈ ਤੇ ਨਸ਼ੇ ਦੇ ਉਹਨਾਂ ਠਿਕਾਣਿਆਂ ਦੀ ਵੀ ਜਾਣਕਾਰੀ ਹਾਸਿਲ ਹੋ ਰਹੀ ਹੈ ਜਿਸ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ।
ਇਸੇ ਤਰ੍ਹਾਂ ਹੀ ਫਿਲੌਰ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਇਕ ਬੱਸ ਦੀ ਚੈਕਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦੇ ਦੌਰਾਨ ਬੱਸ ਚੋਂ ਪੁਲਿਸ ਨੇ ਇਕ ਵਿਅਕਤੀ ਕੋਲੋਂ 33 ਲੱਖ 61 ਹਜ਼ਾਰ ਰੁਪਏ ਤੇ 20 ਹਜ਼ਾਰ ਯੂਰੋ ਬਰਾਮਦ ਕੀਤੇ। ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਵਿਅਕਤੀ ਫਿਲੌਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਬਰਾਮਦ ਕੀਤੇ ਗਏ ਪੈਸੀਆਂ ਦੀ ਜਾਂਚ ਕੀਤੀ ਜਾ ਰਹੀ ਹੈ।


